Wednesday, April 15, 2026

ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ 299ਵਾਂ ਜਨਮ ਦਿਹਾੜਾ ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਉਚ ਪੱਧਰ ‘ਤੇ ਮਨਾਏਗੀ ਬਾਬਾ ਜੀ ਦਾ 300 ਸਾਲਾ ਜਨਮ ਦਿਹਾੜਾ – ਭਾਈ ਰਾਮ ਸਿੰਘ
ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) – PPN0405201713ਸੁਲਤਾਨ-ਉਲ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਉਨ੍ਹਾਂ ਦੇ ਅਸਥਾਨ ਨੇੜੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਮਨਾਇਆ ਗਿਆ।ਬਾਬਾ ਜੀ ਦਾ 299ਵੇਂ ਜਨਮ ਦਿਹਾੜੇ ਸਬੰਧੀ ਸਮਾਗਮ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਬਾਬਾ ਜੱਸਾ ਸਿੰਘ ਜੀ ਆਹਲੂਵਾਲੀਆ ਵੈਲਫੇਅਰ ਸੁਸਾਇਟੀ ਵਲੋਂ ਮਨਾਇਆ ਗਿਆ।
ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਹਜੂਰੀ ਰਾਗੀ ਭਾਈ ਜਰਨੈਲ ਸਿੰਘ ਕੋਹਾੜਕਾ ਦੇ ਜੱਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਸਮਾਗਮ ਦੀ ਅਰਦਾਸ ਮੁੱਖ ਅਰਦਾਸੀਏ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਭਾਈ ਰਾਜਦੀਪ ਸਿੰਘ ਨੇ ਕੀਤੀ।ਇਸ PPN0405201714ਸਮਾਗਮ ਵਿਚ ਉਚੇਚੇ ਤੌਰ ‘ਤੇ ਸ਼ਾਮਲ ਹੋਏ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਚ ਕਿਹਾ ਕਿ ਬਾਬਾ ਜੀ ਦਾ ਜੀਵਨ ਬਹੁਤ ਸੁੱਚਾ ਜੀਵਨ ਹੈ।ਬਾਬਾ ਜੱਸਾ ਸਿੰਘ ਨੇ 7 ਸਾਲ ਮਾਤਾ ਸੁੰਦਰੀ ਜੀ ਪਾਸ ਰਹਿ ਕੇ ਗੁਰਮਤਿ ਦੀ ਰਹਿਣੀ ਵਿਚ ਜੀਵਨ ਬਤੀਤ ਕਰਨਾ ਸਿਖਿਆ।ਪਿਤਾ ਦੇ ਦਿਹਾਂਤ ਤੋਂ ਬਾਅਦ ਬਾਬਾ ਜੀ ਦੱਲੀ ਵਿਖੇ ਮਾਤਾ ਸੁੰਦਰ ਕੌਰ ਜੀ ਪਾਸ ਆਪਣੀ ਮਾਤਾ ਜੀਵਨ ਕੌਰ ਸਮੇਤ ਰਹੇ।ਗਿ: ਜਗਤਾਰ ਸਿੰਘ ਨੇ ਕਿਹਾ ਕਿ ਬਾਬਾ ਜੱਸਾ ਸਿੰਘ ਆਹਲੂਵਾਲੀਆ ਨੇ ਜਿੱਥੇ ਸੁਲਤਾਨ-ਉਲ-ਕੌਮ, ਮਹਾਨ ਜਰਨੈਲ, ਸੂਰਵੀਰ ਯੋਧੇ, ਬਾਦਸ਼ਾਹ-ਏ-ਹਿੰਦ, ਨਵਾਬ, ਬਾਬਾ ਬੁੱਢਾ ਦਲ ਦੇ ਮੁੱਖੀ, ਸਿੱਖ ਮਿਸਲਾਂ ਦੇ ਮੁੱਖੀ, ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਪੰਥ ਪ੍ਰਤੀ ਸੱਚੇ ਸੁੱਚੇ ਜੀਵਨ ਵਿਚ ਨਿਭਾਈ ਹੈ, ਉਹ ਭੁਲਾਈ ਨਹੀਂ ਜਾ ਸਕਦੀ।ਸਮਾਗਮ ਦੌਰਾਨ ਬੀ.ਐਸ.ਐਫ ਦੇ ਮੌਜੂਦਾ ਕਰਨਲ ਬਲਬੀਰ ਸਿੰਘ ਆਹਲੂਵਾਲੀਆ ਨੂੰ ਵਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਲੇਖਕ ਗੁਰਸ਼ਰਨ ਸਿੰਘ ਬੱਬਰ ਵਲੋਂ ਲਿਖਤ ‘ਜੱਸਾ ਸਿੰਘ ਆਹਲੂਵਾਲੀਆ ਪ੍ਰਸ਼ਨਾਵਲੀ’ ਕਿਤਾਬਚਾ ਵੀ ਰਿਲੀਜ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਤਰਫੋਂ ਹਾਜ਼ਰੀ ਭਰਦਿਆਂ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ ਤੇ ਭਾਈ ਮਗਵਿੰਦਰ ਸਿੰਘ ਖਾਪੜਖੇੜੀ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਜੱਸਾ ਸਿੰਘ ਆਹਲੂਵਾਲੀਆ ਦਾ 300 ਸਾਲਾ ਜਨਮ ਦਿਹਾੜਾ ਉੱਚ ਪੱਧਰ ‘ਤੇ ਮਨਾਵੇਗੀ ਅਤੇ ਬਾਬਾ ਜੱਸਾ ਸਿੰਘ ਰਾਮਗੜੀਆ ਅਤੇ ਬਾਬਾ ਬਘੇਲ ਸਿੰਘ ਦੇ ਸਮਾਗਮ ਯਾਦਗਾਰੀ ਬਣਾਏ ਜਾਣਗੇ।
ਇਸ ਮੌਕੇ ਦਲਜੀਤ ਸਿੰਘ ਬੇਦੀ ਵਧੀਕ ਸਕੱਤਰ, ਇਕਬਾਲ ਸਿੰਘ ਮੁਖੀ ਵਧੀਕ ਮੈਨੇਜਰ, ਐਮ.ਪੀ ਗੁਰਜੀਤ ਸਿੰਘ ਔਜਲਾ ਦੀ ਮਾਤਾ ਗੁਰਮੀਤ ਕੌਰ, ਗੁਰਪ੍ਰਤਾਪ ਸਿੰਘ ਟਿੱਕਾ, ਰਜਿੰਦਰ ਸਿੰਘ ਮਰਵਾਹਾ, ਨਰਿੰਦਰ ਸਿੰਘ ਵਾਲੀਆ, ਤਿਲਕ ਰਾਜ ਵਾਲੀਆ ਰਾਮ ਸ਼ਰਨਮ, ਜਗਦੀਸ਼ ਸਿੰਘ ਵਾਲੀਆ, ਭੁਪਿੰਦਰ ਸਿੰਘ, ਅਮਰਜੀਤ ਸਿੰਘ, ਹਰਪਾਲ ਸਿੰਘ, ਜਗਜੀਤ ਸਿੰਘ, ਮੰਨਾ ਸਿੰਘ ਝਾਮਕੇ, ਸਰਬਜੀਤ ਸਿੰਘ, ਸੁਖਬੀਰ ਸਿੰਘ, ਅਭੈਜੀਤ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …

Leave a Reply