Sunday, November 8, 2026

31ਵੀਂ ਵਾਰ ਸੰਗਤਾਂ ਨੂੰ ਕਰਵਾਈ ਧਾਰਮਿਕ ਸਥਾਨਾਂ ਦੀ ਯਾਤਰਾ

ਪੱਟੀ, 4 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – PPN0405201717ਧੰਨ ਧੰਨ ਬਾਬਾ ਦੀਪ ਸਿੰਘ ਜ਼ੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਵੱਲੋ ਪਿਛਲੇ ਕਈ ਸਾਲਾਂ ਤੋ ਧਾਰਮਿਕ ਕੰਮਾਂ ਵਿਚ ਯੋਗਦਾਨ ਪਾਉਦੀ ਰਹੀ ਹੈ।ਇਸੇ ਕੜੀ ਤਹਿਤ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੀ 3 ਵੀਂ ਵਾਰ ਯਾਤਰਾ ਕਰਵਾਈ ਗਈ ਤੇ ਇਤਹਾਸ ਤੋ ਜਾਣੂ ਕਰਵਾਇਆ ਗਿਆ।ਵਾਪਸ ਪਰਤਣ `ਤੇ ਸੁਸਾਇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਬੱਬੂ ਤੇ ਸੱਕਤਰ ਜੋਗਾ ਸਿੰਘ ਨੇ ਇਸ ਯਾਤਰਾ ਬਾਰੇ ਦੱਸਿਆ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ, ਗੁਰਦਵਾਰਾ ਸ਼ੀਸ ਗੰਜ਼ ਸਾਹਿਬ, ਗੁਰਦਵਾਰਾ ਅਕਾਲ ਬੁੱਗਾ ਸਾਹਿਬ, ਬਾਬਾ ਬੁੱਢਣ ਸ਼ਾਹ ਜੀ, ਗੁਰਦਵਾਰਾ ਬਾਬਾ ਗੁਰਦਿੱਤਾ ਜੀ, ਗੁਰਦਵਾਰਾ ਪਤਾਲਪੁਰੀ ਸਾਹਿਬ, ਗੁਰਦਵਾਰਾ ਪਰਿਵਾਰ ਵਿਛੋੜਾ ਸਾਹਿਬ, ਗੁਰਦਵਾਰਾ ਚਮਕੌਰ ਸਾਹਿਬ, ਗੁਰਦਵਾਰਾ ਭੱਠਾ ਸਾਹਿਬ, ਗੁਰਦਵਾਰਾ ਤਾੜੀ ਸਾਹਿਬ ਆਦਿ ਦੇ ਦਰਸ਼ਨ ਕਰਵਾਏ ਗਏ ਅਤੇ ਇਤਹਾਸਕ ਹੱਥ ਨਿਸ਼ਾਨੀਆਂ ਦੇ ਦਰਸ਼ਨ ਕਰਵਾਏ।ਇਸ ਮੌਕੇ ਅਰਜਿੰਦਰ ਸਿੰਘ ਬਿੱਲਾ, ਸੋਨੂੰ, ਸਿਮਰਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ, ਡਾਇਮੰਡ, ਜਗਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ, ਤਰੁਣ ਕਪੂਰ, ਮੇਜ਼ਰ ਸਿੰਘ, ਮਨਜੀਤ ਸਿੰਘ, ਨਿਰਮਲ ਸਿੰਘ, ਕੁਲਦੀਪ ਸਿੰਘ ਆਦਿ ਹੋਰ ਸੰਗਤਾਂ ਹਾਜ਼ਰ ਸਨ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply