Monday, November 9, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਜੀ.ਟੀ ਰੋਡ ਸਕੂਲ 9 ਵਿਦਿਆਰਥੀ ਜੇ.ਈ.ਈ ਵਿੱਚ ਸਫਲ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਸਕੂਲ ਦੇ 9 ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਦੁਆਰਾ ਆਯੋਜਿਤ ਜੇ.ਈ.ਈ 2017 ਵਿੱਚ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ।ਇਨ੍ਹਾਂ ਹੋਣਹਾਰ ਵਿਦਿਆਰਥੀਆਂ ਅਰਬਾਜ ਸਿੰਘ, ਅਕਾਂਕਸ਼ਾ, ਹਰਸ਼ਦੀਪ ਸਿੰਘ, ਦਿਕਸ਼ਾ ਸਪਰਾ, ਰਾਸ਼ਟਰੀਏਦੀਪ ਸਿੰਘ, ਦਿਵਾਕਸ਼ੀ, ਧਰੁਵਦੀਪ ਸਿੰਘ, ਨੂਰਪ੍ਰੀਤ ਕੌਰ, ਮਾਨਿਕਦੀਪ ਨੂੰ ਅਗਲੀ ਜੇ.ਈ.ਈ ਅਡਵਾਂਸ ਦੇ ਲਈ ਚੁਣਿਆ ਗਿਆ ਹੈ ਜੋ ਕਿ ਮਈ ਵਿੱਚ ਆਯੋਜਿਤ ਹੋਵੇਗੀ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ, ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਨਵਪ੍ਰੀਤ ਸਿੰਘ ਸੈਣੀ ਅਤੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਇਸ ਸਫਲਤਾ ਲਈ ਹਾਰਦਿਕ ਵਧਾਈ ਦਿੱਤੀ ਤੇ ਆਉਣ ਵਾਲੀ ਪ੍ਰੀਖਿਆ ਵਿੱਚ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply