Monday, November 9, 2026

ਵਿਧਾਇਕ ਭੁੱਲਰ ਹਲਕੇ ਦੇ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਗੇ- ਬਲਜੀਤ ਮਾੜੀ ਗੋਰਸਿੰਘ

PPN0405201701ਅਲਗੋਂਕੋਠੀ/ ਅਮਰਕੋਟ, 4 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਜਿਥੇ ਪੰਜਾਬ ਦੇਸ਼ ਦੇ ਬਾਕੀ ਸੂੁਬਿਆਂ ਨਾਲੋਂ ਮੋਹਰੀ ਸੂਬਾ ਬਣੇਗਾ, ਉਥੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਹਲਕੇ ‘ਚ ਰਿਕਾਰਡ ਵਿਕਾਸ ਕਾਰਜ ਕਰਵਾ ਕੇ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਬਲਜੀਤ ਸਿੰਘ ਮਾੜੀ ਗੋਰਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।ਉਨਾਂ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨੂੰ ਸਾਫ ਸੁਥਰਾ ਤੇ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸ਼ਨ ਦੇਣ ਲਈ ਵਚਨਬੱਧ ਹੈ ਤੇ ਸੂਬੇ ‘ਚੋਂ ਰੇਤ ਮਾਫੀਆ, ਕੇਬਲ ਮਾਫੀਆ ਤੇ ਟਰਾਸਪੋਰਟ ਮਾਫੀਆ ਨੂੰ ਖਤਮ ਕਰਕੇ ਪੰਜਾਬੀਆਂ ਨੂੰ ਰਾਹਤਦਿੱਤੀ ਜਾਵੇਗੀ।ਇਸ ਮੋਕੇ ਹਰਪਾਲ ਸਿੰਘ ਸਾਬਕਾ ਸਰਪੰਚ ਚੂੰਗ, ਹਰਦਿਆਲ ਸਿੰਘ ਚੂੰਗ, ਪਰਵਿੰਦਰ ਸਿੰਘ, ਅਗੰਰੇਜ ਸਿੰਘ, ਅਨੋਖ ਸਿੰਘ ਆਦਿ ਹਾਜਰ ਸਨ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply