Sunday, March 23, 2025

ਭਾਈ ਹਵਾਰਾ ਦੇ ਇਲਾਜ ਲਈ ਦਿੱਲੀ ਕਮੇਟੀ ਵੱਲੋਂ ਕਾਨੂੰਨੀ ਪ੍ਰਕ੍ਰਿਆ ਸ਼ੁਰੂ

Jaswinder Singh Jolly

ਨਵੀਂ ਦਿੱਲੀ, 27 ਜੂਨ (ਅੰਮ੍ਰਿਤ ਲਾਲ ਮੰਨਣ)-  ਤਿਹਾੜ ਜੇਲ ‘ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਭੈਣ ਮਨਪ੍ਰੀਤ ਕੌਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਦਿੱਲੀ ਕਮੇਟੀ ਵੱਲੋਂ ਭਾਈ ਹਵਾਰਾ ਦੇ ਇਲਾਜ ਅਤੇ ਜੇਲ ਪ੍ਰਸ਼ਾਸਨ ਦੇ ਖਿਲਾਫ ਕਾਰਵਾਈ ਕਰਵਾਉਣ ਲਈ ਕਦਮ ਚੁੱਕੇ ਗਏ ਹਨ। ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ, ਦਿੱਲੀ ਦੇ ਉਪਰਾਜਪਾਲ, ਤਿਹਾੜ ਜੇਲ ਦੇ ਡਾਇਰੈਕਟਰ ਜਨਰਲ ਅਤੇ ਕੌਮੀ ਮਨੁੱਖੀ ਅਧਿਕਾਰ ਕਮੀਸ਼ਨ ਨੂੰ ਲਿੱਖੇ ਆਪਣੇ ਪੱਤਰ ‘ਚ ਭਾਈ ਹਵਾਰਾ ਨੂੰ ਜਰੂਰੀ ਇਲਾਜ ਦੀਆਂ ਸੁਵਿਧਾਵਾਂ ਉਪਲਬੱਧ ਕਰਵਾਉਣ ਦੇ ਨਾਲ ਹੀ ਦੋਸ਼ੀ ਜੇਲ ਅਧਿਕਾਰੀਆਂ ਖਿਲਾਫ ਕਰੜੀ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ।
ਬੀਬੀ ਮਨਪ੍ਰੀਤ ਕੌਰ ਵੱਲੋਂ 16 ਜੂਨ ਨੂੰ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਦਿੱਲੀ ਕਮੇਟੀ ਵੱਲੋਂ 19 ਮਈ ਨੂੰ ਉਪਰਾਜਪਾਲ ਅਤੇ 25 ਮਈ ਨੂੰ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਇਸ ਮਸਲੇ ਤੇ ਤੁਰੰਤ ਕਾਰਵਾਈ ਕਰਨ ਲਈ ਬੇਨਤੀ ਕੀਤੀ ਗਈ ਹੈ। ਭਾਈ ਹਵਾਰਾ ਦੀ ਕਮਰ ‘ਚ ਦਰਦ ਦਾ ਹਵਾਲਾ ਦਿੰਦੇ ਹੋਏ ਜੀ.ਕੇ. ਨੇ ਉਨ੍ਹਾਂ ਨੂੰ ਮਨੁੱਖੀ ਅਧਿਕਾਰਾਂ ਦੇ ਆਧਾਰ ਤੇ ਚੰਗੇ ਇਲਾਜ ਦੀ ਸੁਵਿਧਾਵਾਂ ਦੇਣ ਦੀ ਅਪੀਲ ਕੀਤੀ ਹੈ। ਏਮਸ ਦੇ ਓਰਥੋ ਵਿਭਾਗ ‘ਚ ਭਾਈ ਹਵਾਰਾ ਦੇ ਇਲਾਜ ਦੀ ਸਲਾਹ ਦਿੰਦੇ ਹੋਏ ਜੀ.ਕੇ. ਨੇ ਉਨ੍ਹਾਂ ਦੀ ਸੇਹਤ ਨਾ ਠੀਕ ਹੋਣ ਤਕ ਪੂਰੀ ਡਾਕਟਰੀ ਸੁਵਿਧਾਵਾਂ ਦੇਣ ਦੀ ਮੰਗ ਵੀ ਕੀਤੀ ਹੈ। ਤਿਹਾੜ ਜੇਲ ਦੇ ਅਧਿਕਾਰੀਆਂ ਵੱਲੋਂ ਬਾਰ-ਬਾਰ ਅਪੀਲ ਦੇ ਬਾਵਜੂਦ ਭਾਈ ਹਵਾਰਾ ਨੂੰ ਇਲਾਜ ਦੀ ਸੁਵਿਧਾਵਾਂ ਨਾ ਦੇਣ ਦਾ ਹਵਾਲਾ ਦਿੰਦੇ ਹੋਏ ਜੀ.ਕੇ. ਨੇ ਗ੍ਰਹਿ ਮੰਤਰੀ ਨੂੰ ਤਿਹਾੜ ਜੇਲ ਦੇ ਅਧਿਕਾਰੀਆਂ ਦੇ ਖਿਲਾਫ ਆਪਣੀ ਡਿਉਟੀ ‘ਚ ਕੋਤਾਹੀ ਵਰਤਨ ਦੇ ਦੋਸ਼ਾਂ ਤਹਿਤ ਬਣਦੀ ਕਾਰਵਾਈ ਕਰਨ ਦੀ ਵੀ ਗੱਲ ਕਹੀ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਦਿੱਲੀ ਕਮੇਟੀ ਦੀ ਲੀਗਲ ਐਕਸ਼ਨ ਕਮੇਟੀ ਦੇ ਕੋ-ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਦੱਸਿਆ ਕਿ ਕਮੇਟੀ ਦੀ ਸਟੈਂਡਿੰਗ ਕਾਉਂਸਿਲ ਦੇ ਵਕੀਲ ਜਸਮੀਤ ਸਿੰਘ ਵੱਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਵਾਸਤੇ ਦਿੱਲੀ ਹਾਈ ਕੋਰਟ ‘ਚ ਕਾਨੂੰਨੀ ਕਾਰਵਾਈ ਦੀ ਵੀ ਤਿਆਰੀ ਸ਼ੁਰੂ ਕਰ ਲਈ ਗਈ ਹੈ, ਤਾਂਕਿ ਭਵਿੱਖ ‘ਚ ਕਿਸੇ ਕੈਦੀ ਨੂੰ ਜੇਲ ਪ੍ਰਸ਼ਾਸਨ ਵੱਲੋਂ ਪਰੇਸ਼ਾਨੀ ਨਾ ਝਲਨੀ ਪਵੇ।

Check Also

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ ਦੀ ਸ਼ਤਰੰਜ ਕਲਾ ਨੂੰ ਵਿਸ਼ਵ ਭਰ ਵਿੱਚ ਪ੍ਰਮੋਟ ਕਰਨ ਦੇ ਕੀਤੇ ਜਾਣਗੇ ਯਤਨ ਅੰਮ੍ਰਿਤਸਰ, …

Leave a Reply