ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਦਫਤਰ ਡਿਪਟੀ ਕਮਿਸ਼ਨਰ ਕਰਮਚਾਰੀ ਐਸੋਸੀਏਸ਼ਨ ਜ਼ਿਲਾ ਅੰਮ੍ਰਿਤਸਰ ਵਲੋਂ ਸਮੂਹ ਸਟਾਫ ਅਤੇ ਉਨਾਂ ਦੇ ਪਰਿਵਾਰਿਕ ਮੈਂਬਰਾਂ ਦੀ ਚੜਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਦਫਤਰ ਡਿਪਟੀ ਕਮਿਸ਼ਨਰ ਜ਼ਿਲਾ ਪ੍ਰੀਸ਼ਦ ਕੰਪਲੈਕਸ ਵਿਖੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।ਭੋਗ ਉਪਰੰਤ ਬਾਣੀ ਦਾ ਕੀਰਤਨ ਅਤੇ ਕਥਾ ਵਿਚਾਰ ਗੁਰਦੁਆਰਾ ਟਾਹਲਾ ਸਾਹਿਬ ਤੋਂ ਆਏ ਕਥਾਵਾਚਕ ਵਲੋਂ ਕੀਤਾ ਗਿਆ।ਉਪਰੰਤ ਸੁਲਤਾਨ ਸਿੰਘ ਅਰਦਾਸੀਏ ਸਿੰਘ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਸਮੂਹ ਸਟਾਫ ਦੀ ਚੜਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਨੂੰ ਉਸ ਪਰਮ ਪਿਤਾ ਪ੍ਰਮਾਤਮਾ ਨਾਲ ਜੋੜਦੇ ਹਨ। 
ਇਸ ਮੌਕੇ ਸਹਾਇਕ ਕਮਿਸ਼ਨਰ ਅੰਮ੍ਰਿਤਸਰ ਵਿਕਾਸ ਹੀਰਾ, ਪਰਮਜੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-2, ਗੁਰਵਰਿਆਮ ਸਿੰਘ ਤਹਿਸੀਲਦਾਰ ਅੰਮ੍ਰਿਤਸਰ-2, ਰਵਿੰਦਰ ਬਾਂਸਲ ਤਹਿਸੀਲਦਾਰ ਅੰਮ੍ਰਿਤਸਰ-1, ਵਰਿਆਮ ਸਿੰਘ ਨਾਇਬ ਤਹਿਸੀਲਦਾਰ ਅੰਮ੍ਰਿਤਸਰ-1, ਅਰਵਿੰਦਰ ਸਿੰਘ ਸੰਧੂ ਜ਼ਿਲਾ ਪ੍ਰਧਾਨ ਦਫਤਰ ਡਿਪਟੀ ਕਮਿਸ਼ਨਰ ਕਰਮਚਾਰੀ ਐਸੋਸੀਏਸ਼ਨ, ਦੀਪਕ ਅਰੋੜਾ ਜਨਰਲ ਸਕੱਤਰ, ਅਮਨਦੀਪ ਸਿੰਘ ਸੇਖੋਂ ਸੰਯੁਕਤ ਜਨਰਲ ਸਕੱਤਰ, ਪ੍ਰਿਤਪਾਲ ਸਿੰਘ ਸੂਬਾ ਮੀਤ ਪ੍ਰਧਾਨ, ਗੋਰਾ ਸਿੰਘ ਸੀਨਅਰ ਮੀਤ ਪ੍ਰਧਾਨ, ਬਲਜੀਤ ਸਿੰਘ ਚਾਟੀਵਿੰਡ, ਸਾਹਿਬ ਕੁਮਾਰ, ਜਗਜੀਤ ਸਿੰਘ, ਮੋਹਨ ਸਿੰਘ, ਵੀਨਾ ਕੁਮਾਰੀ, ਹਰਜੀਤ ਕੌਰ, ਇੰਦਰਜੀਤ ਕੌਰ, ਕਰਮਜੀਤ ਕੌਰ, ਯੋਗੇਸ਼ ਕੁਮਾਰ, ਸੁਖਵਿੰਦਰ ਸਿੰਘ ਮਜੀਠਾ, ਪ੍ਰਗਟ ਸਿੰਘ ਹੇਅਰ ਅਜਨਾਲਾ, ਰਣਧੀਰ ਸਿੰਘ ਬਾਬਾ ਬਕਾਲਾ ਅਤੇ ਸਮੂਹ ਮੈਬਰਾਨ ਦਫਤਰ ਡਿਪਟੀ ਕਮਿਸ਼ਨਰ ਕਰਮਚਾਰੀ ਐਸੋਸੀਏਸ਼ਨ ਅੰਮ੍ਰਿਤਸਰ, ਦਲਬੀਰ ਸਿੰਘ ਬਾਜਵਾ ਪ੍ਰਧਾਨ ਪੀ. ਐਸ. ਐਮ. ਐਸ. ਯੂ., ਜਗਦੀਸ਼ ਠਾਕੁਰ ਜਨਰਲ ਸਕੱਤਰ, ਸਰਤਾਜਬੀਰ ਸਿੰਘ ਪ੍ਰਧਾਨ ਸਿੱਖਿਆ ਵਿਭਾਗ, ਸਕੱਤਰ ਸਿੰਘ ਪ੍ਰਧਾਨ ਖਜਾਨਾ ਦਫਤਰ, ਸ਼ਮਸ਼ੇਰ ਸਿੰਘ ਕੋਹਰੀ ਸਾਬਕਾ ਸੂਬਾ ਪ੍ਰਧਾਨ ਫਾਰਮਾਸਿਸਟ ਐਸੋਸੀਏਸ਼ਨ, ਮਲਕੀਤ ਸਿੰਘ ਪ੍ਰਧਾਨ ਲੈਬਾਟਰੀ ਟੈਕਨੀਸ਼ਨ ਆਦਿ ਹਾਜ਼ਰ ਸਨ। ਪ੍ਰੋਗਰਾਮ ਦੇ ਅੰਤ ਵਿਚ ਅਰਵਿੰਦਰ ਸਿੰਘ ਸੰਧੂ ਜ਼ਿਲਾ ਪ੍ਰਧਾਨ ਦਫਤਰ ਡਿਪਟੀ ਕਮਿਸ਼ਨਰ ਕਰਮਚਾਰੀ ਐਸੋਸੀਏਸ਼ਨ ਅਤੇ ਅਮਨਦੀਪ ਸਿੰਘ ਸੇਖੋਂ ਸੰਯੁਕਤ ਜਨਰਲ ਸਕੱਤਰ ਵਲੋਂ ਸਮੂਹ ਹਾਜਰੀਨ ਦਾ ਧੰਨਵਾਦ ਕੀਤਾ ਗਿਆ।ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media