ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ) ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਸੁਧਾਂਸ਼ੂ ਐਸ਼. ਸ਼੍ਰੀਵਾਸਤਵਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ 28 ਜੂਨ 2017 ਤੱਕ ਲਾਗੂ ਰਹੇਗਾ।
ਜਾਰੀ ਹੁਕਮ ਵਿਚ ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ ਵਿਚ ਕੁਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲ੍ਹਾ ਪੱਧਰ ’ਤੇ ਰੋਸ ਧਰਨੇ, ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦੀ ਸੰਭਾਵਨਾ ਬਣੀ ਰਹਿੰਦੀ ਹੈ।ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੁਰੰਤ ਰੋਕਥਾਮ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media