Thursday, August 13, 2026

ਕਿਸੇ ਨੂੰ ਜਿਲ੍ਹੇ ‘ਚ ਹੁੱਕਾ ਬਾਰ ਚਲਾਉਣ ਦੀ ਆਗਿਆ ਨਹੀਂ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਜਿਲ੍ਹਾ ਮੈਜਿਸਟਰੇਟ ਸ. ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਸਿਵਲ ਸਰਜਨ ਅੰਮ੍ਰਿਤਸਰ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਕਿ ਸ਼ਹਿਰ ਵਿਚ ਕੁੱਝ ਲੋਕ ਹੁੱਕਾ ਬਾਰ ਚਲਾ ਕੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕ ਰਹੇ ਹਨ।ਇਹ ਬਾਰ ਛੋਟੀ ਉਮਰ ਦੇ ਬੱਚਿਆਂ ਨੂੰ ਤੰਬਾਕੂ ਤੋਂ ਇਲਾਵਾ ਵੀ ਕਈ ਹਾਨੀਕਾਰਕ ਨਸ਼ੇ ਇੰਨਾਂ ਬਾਰਾਂ ਵਿਚ ਦੇ ਰਹੇ ਹਨ, ਜੋ ਕਿ ਮਨੁੱਖੀ ਸਿਹਤ ਲਈ ਬੇਹੱਦ ਹਾਨੀਕਾਰਕ ਹਨ। ਇਸ ਦੇ ਨਾਲ-ਨਾਲ ਇਹ ਬਾਰ ਤੰਬਾਕੂਨੋਸ਼ੀ ਵਿਰੋਧੀ ਕਾਨੂੰਨ ਦੀ ਪਾਲਣਾ ਵੀ ਨਹੀਂ ਕਰਦੇ।ਜਿਲ੍ਹਾ ਮੈਜਿਸਟਰੇਟ ਨੇ ਸਿਵਲ ਸਰਜਨ ਦੀ ਦਲੀਲ ਨਾਲ ਸਹਿਮਤ ਹੁੰਦੇ ਜਿਲ੍ਹੇ ਵਿਚ ਹੁੱਕਾ ਬਾਰ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ।ਆਪਣੇ ਹੁਕਮਾਂ ਵਿਚ ਉਨਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨੌਜਵਾਨਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਧਾਰਾ 144 ਅਧੀਨ ਜਾਰੀ ਕੀਤੇ ਗਏ ਇਹ ਹੁੱਕਮ 19 ਜੂਨ ਤੱਕ ਲਾਗੂ ਰਹਿਣਗੇ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply