Monday, November 9, 2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੋਂ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ

PPN0405201715ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ ਬਿਊਰੋ) –  ‘ਪੰਜ ਨਦੀਆਂ ਦੇ ਸੋਹਣੇ ਦੇਸ਼ ਪੰਜਾਬ ਵਿੱਚ ਚਲ ਰਿਹਾ ਨਸ਼ਿਆਂ ਦਾ ਛੇਵਾਂ ਦਰਿਆ ਇੱਥੋਂ ਦੇ ਨੌਜੁਆਨਾਂ ਨੂੰ ਬੜੀ ਤੇਜ਼ੀ ਨਾਲ ਆਪਣੇ ਨਾਲ ਰੋੜ ਕੇ ਮੌਤ ਦੇ ਮੂੰਹ ਵਿੱਚ ਲਿਜਾ ਰਿਹਾ ਹੈ । ਇਹ ਨਸ਼ੇ ਜਿੱਥੇ ਇਕ ਪਾਸੇ ਪੰਜਾਬ ਦੀ ਜੁਆਨੀ ਨੂੰ ਖਾ ਰਹੇ ਹਨ, ਉਥੇ ਦੂਜੇ ਪਾਸੇ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੀ ਰੁਕਾਵਟ ਬਣ ਰਹੇ ਹਨ । ਇਹਨਾਂ ਤੋਂ ਛੁਟਕਾਰਾ ਪਾਉਣ ਲਈ ਨੌਜੁਆਨ ਪੀੜ੍ਹੀ ਨੂੰ ਜਾਗਰੁਕ ਹੋਣ ਅਤੇ ਇਹਨਾਂ ਦਾ ਵਿਰੋਧ ਕਰਨ ਲਈ ਅੱਗੇ ਆਉਣ ਦੀ ਲੋੜ ਹੈ।” ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਨ ਵਡਾਲਾ ਵੀਰਮ ਭੋਮਾ (ਅੰਮ੍ਰਿਤਸਰ) ਦੀ ਪ੍ਰਿੰਸੀਪਲ ਡਾ. ਸ੍ਰੀਮਤੀ ਅਮਰਪਾਲੀ ਨੇ ਅੱਜ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੱਢੀ ਜਾ ਰਹੀ ਨਸ਼ਾ-ਵਿਰੋਧੀ ਰੈਲੀ ਦਾ ਆਰੰਭ ਕਰਦੇ ਹੋਏ ਕੀਤਾ।ਇਸ ਰੈਲੀ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹੱਥ ਵਿੱਚ ਫੜ੍ਹੀਆਂ ਹੋਈਆਂ ਤਖਤੀਆਂ ਤੇ ਲਿਖੇ ਹੋਏ ਨਾਅਰਿਆਂ ਰਾਹੀਂ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਸਥਾਨਕ ਨਾਗਰਿਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ।ਰੈਲੀ ਦੌਰਾਨ ਬੱਚਿਆਂ ਨੇ ਨਸ਼ੇ ਤੋਂ ਦੂਰ ਰਹਿਣ ਅਤੇ ਚੰਗੇ ਨਾਗਰਿਕ ਬਣਨ ਦਾ ਪ੍ਰਣ ਕੀਤਾ।ਰੈਲੀ ਵਿੱਚ ਪ੍ਰਿੰਸੀਪਲ ਡਾ. ਅਮਰਪਾਲੀ ਦੇ ਨਾਲ ਸਕੂਲ ਦੇ ਅਧਿਆਪਕਾਂ ਵਿੱਚੋਂ ਸ੍ਰੀਮਤੀ ਜਸਬੀਰ ਕੌਰ, ਮਹੇਸ਼ ਨਾਥ, ਨਿਰਮਲ ਸਿੰਘ, ਜਸਜੀਤ ਸਿੰਘ, ਸ੍ਰੀਮਤੀ ਇੰਦਰਜੀਤ ਕੌਰ, ਸ੍ਰੀਮਤੀ ਸ਼ਰਨਜੀਤ ਕੌਰ, ਰਾਜੇਸ਼ ਕੁਮਾਰ, ਸ੍ਰੀਮਤੀ ਕੁਲਵਿੰਦਰ ਕੌਰ, ਸਕੂਲ ਦਾ ਸਟਾਫ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਸ਼ਾਮਲ ਹੋਏ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply