Monday, November 9, 2026

ਕਾਰ ਅਤੇ ਮੋਟਰ ਸਾਇਕਲ ਦੀ ਟੱਕਰ ਵਿਚ ਦੋ ਜ਼ਖ਼ਮੀ, ਮਾਮਲਾ ਦਰਜ਼

ਫਾਜ਼ਿਲਕਾ, 5 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਢਾਣੀ ਸੈਣ ਭਗਤ (ਖੂਈਖੇੜਾ) ਦੇ ਨੇੜੇ ਕਾਰ ਅਤੇ ਮੋਟਰ ਸਾਇਕਲ ਦੇ ਵਿਚਕਾਰ ਹੋਈ ਟੱਕਰ ਵਿਚ ਦੋ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਸਬੰਧੀ ਅਣਪਛਾਤੇ ਕਾਰ ਚਾਲਕ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ।ਪੁਲਿਸ ਨੂੰ ਦਿੱਤੇ ਬਿਆਨ ਵਿਚ ਪੀ.ਐਚ.ਸੀ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ 3 ਮਈ ਨੂੰ ਸਵੇਰੇ 4 ਵਜੇ ਜਦੋਂ ਉਹ ਅਤੇ ਪੀ.ਐਚ.ਸੀ ਲਾਲ ਚੰਦ ਮੋਟਰ ਸਾਇਕਲ ਤੇ ਆ ਰਹੇ ਸਨ ਤਾਂ ਰਸਤੇ ਵਿਚ ਢਾਣੀ ਸੈਣ ਭਗਤ (ਖੂਈਖੇੜਾ) ਦੇ ਨੇੜੇ ਅਣਪਛਾਤੇ ਕਾਰ ਚਾਲਕ ਨੇ ਮੋਟਰ ਸਾਇਕਲ ਵਿਚ ਆਪਣੀ ਕਾਰ ਮਾਰ ਦਿੱਤੀ। ਜਿਸ ਕਾਰਨ ਉਹ ਆਪਣੇ ਮੋਟਰ ਸਾਇਕਲ ਤੋਂ ਡਿੱਗ ਗਏ ਅਤੇ ਜ਼ਖ਼ਮੀ ਹੋ ਗਏ।ਉਧਰ ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੜਤਾਲ ਕਰਨ ਤੋਂ ਬਾਅਦ ਅਣਪਛਾਤੇ ਕਾਰ ਚਾਲਕ ਦੇ ਖਿਲਾਫ਼ ਭਾਰਤੀ ਦੰਡ ਸੰਹਿਤਾ ਦੀ ਧਾਰਾ 279/337/338 ਦੇ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply