Monday, November 9, 2026

ਸ਼ਾਮ ਲਾਲ ਕਟਾਰੀਆ ਬਣੇ ਸੁਸਾਇਟੀ ਦੇ 334ਵੇਂ ਅੱਖਾਂਦਾਨੀ

ਫਾਜ਼ਿਲਕਾ, 5 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – PPN0505201702ਸ਼ਹਿਰ ਦੀ ਸਮਾਜਿਕ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾਨ ਅਭਿਆਨ ਦੇ ਲਈ ‘ ਪ੍ਰਯਾਸ ਹਮਾਰਾ ਸਹਿਯੋਗ ਆਪਕਾ’ ਦਾ ਕਥਨ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ। ਕਿਉਂਕਿ ਅੱਖਾਂਦਾਨ ਅਭਿਆਨ ਵਿਚ ਇਲਾਕੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਸਦੇ ਨਤੀਜੇ ਵਜੋਂ ਅੱਖਾਂਦਾਨੀਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਸੁਸਾਇਟੀ ਦੀ ਸੂਚੀ ਵਿਚ ਫਾਜ਼ਿਲਕਾ ਦੇ ਸ਼ਾਮ ਲਾਲ ਕਟਾਰੀਆ ਪੁੱਤਰ ਇੰਦਰ ਰਾਮ ਕਟਾਰੀਆ ਵਾਸੀ ਨਿਊ ਕਲੋਨੀ ਗਾਂਧੀ ਨਗਰ ਫਾਜ਼ਿਲਕਾ ਦਾ ਨਾਂ 334ਵੇਂ ਸਥਾਨ ਤੇ ਦਰਜ਼ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਸ਼ਸ਼ੀ ਕਾਂਤ ਅਤੇ ਪ੍ਰੋਜੈਕਟ ਇੰਚਾਰਜ਼ ਰਵੀ ਜੁਨੇਜਾ ਨੇ ਦੱਸਿਆ ਕਿ ਸ਼ਾਮ ਲਾਲ ਕਟਾਰੀਆ (80) ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ।ਨਰੇਸ਼ ਜੁਨੇਜਾ ਦੀ ਪ੍ਰੇਰਣਾ ਨਾਲ ਸਵ. ਕਟਾਰੀਆ ਦੀ ਧਰਮਪਤਨੀ ਕਮਲਾ ਰਾਣੀ ਅਤੇ ਪੁੱਤਰਾਂ ਅਨਿਲ, ਸੁਨੀਲ, ਸੰਜੀਵ, ਪ੍ਰਵੀਨ ਅਤੇ ਕ੍ਰਿਸ਼ਨ ਕਟਾਰੀਆ ਨੇ ਸਵਰਗਵਾਸੀ ਸ਼ਾਮ ਲਾਲ ਕਟਾਰੀਆ ਦੀਆਂ ਅੱਖਾਂ ਦਾਨ ਕਰਨ ਦੀ ਇੱਛਾ ਪ੍ਰਗਟਾਈ।ਸੁਸਾਇਟੀ ਦੇ ਮੈਂਬਰਾਂ ਸ਼ਸ਼ੀ ਕਾਂਤ, ਰਵੀ ਜੁਨੇਜਾ, ਨਰੇਸ਼ ਮਿੱਤਲ, ਅਵਨੀਸ਼ ਸਚਦੇਵਾ, ਬਾਬੂ ਲਾਲ ਅਰੋੜਾ, ਅਮ੍ਰਿਤ ਲਾਲ ਕਰੀਰ, ਸੰਦੀਪ ਅਨੇਜਾ, ਰਕੇਸ਼ ਗਿਲਹੋਤਰਾ ਨਾਲ ਸੰਪਰਕ ਕਰਕੇ ਮਿ੍ਰਤਕ ਦੀ ਮੁਤਾਬਕ ਅੱਖਾਂਦਾਨ ਕਰਨ ਦਾ ਪ੍ਰਸਤਾਵ ਰੱਖਿਆ।
ਸੁਸਾਇਟੀ ਦੇ ਸੱਦੇ ਤੇ ਮਾਤਾ ਕਰਤਾਰ ਕੌਰ ਇੰਟਰਨੈਸ਼ਨਲ ਆਾਈ ਬੈਂਕ ਦੀ ਟੀਮ ਨੇ ਅਜੈ ਸ਼ਰਮਾ ਮੋਨੂੰ ਦੀ ਅਗਵਾਈ ਵਿਚ ਉਨਾਂ ਦੀਆਂ ਅੱਖਾਂ ਲਈ ਲੈ ਲਈਆਂ ।ਬਾਅਦ ਵਿਚ ਸੁਸਾਇਟੀ ਦੇ ਮੈਂਬਰਾਂ ਨੇ ਮਿ੍ਰਤਕ ਦੀ ਦੇਹ ਤੇ ਚਾਦਰ ਪਾਕੇ ਸ਼ਰਧਾਂਜਲੀ ਭੇਂਟ ਕੀਤੀ ।ਸ਼ਸ਼ੀ ਕਾਂਤ ਅਤੇ ਰਵੀ ਜੁਨੇਜਾ ਨੇ ਦੱਸਿਆ ਕਿ ਅੱਜ ਤੱਕ ਸੁਸਾਇਟੀ ਵੱਲੋਂ 334 ਵਿਅਕਤੀਆਂ ਦੀਆਂ ਅੱਖਾਂ ਦਾਨ ਕਰਵਾਈਆਂ ਗਈਆਂ ਹਨ ਜਿਸ ਨਾਲ 668 ਨੇਤਰਹੀਨਾਂ ਦੇ ਜੀਵਨ ਵਿਚ ਚਾਨਣ ਹੋਇਆ ਹੈ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply