Monday, November 9, 2026

`ਫਰਾਈ ਡੇਅ ਇਜ਼ ਡਰਾਈ ਡੇਅ` ਤਹਿਤ ਸਕੂਲ ਦੀਆਂ ਪਾਣੀ ਵਾਲੀਆਂ ਟੈਂਕੀਆਂ, ਕੂਲਰ ਤੇ ਆਰ.ਓ ਚੈਕ ਕੀਤੇ

ਫਾਜ਼ਿਲਕਾ, 5 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – PPN0505201703ਸਿਵਲ ਸਰਜ਼ਨ ਫਾਜ਼ਿਲਕਾ ਡਾ. ਸ਼ੁਰਿੰਦਰ ਕੁਮਾਰ ਅਤੇ ਸਿਵਲ ਹਸਪਤਾਲ ਫਾਜ਼ਿਲਕਾ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਾਜੇਸ਼ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਗਰਮੀਆਂ ਦੇ ਮੌਸਮ ਵਿਚ ਹਰ ਸ਼ੁੱਕਰਵਾਰ ਨੂੰ ਫਰਾਈ ਡੇਅ ਇਜ ਡਰਾਈ ਡੇਅ ਦੇ ਰੂਪ ਵਿਚ ਮਨਾਉਣ ਦੇ ਮੰਤਵ ਨਾਲ ਅੱਜ ਫਾਜ਼ਿਲਕਾ ਦੇ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੂਲ ਦੀਆਂ ਟੰਕੀਆਂ, ਕੂਲਰਾਂ ਤੇ ਪਾਣੀ ਵਾਲੇ ਆਰਓ ਦੀ ਜਾਂਚ ਕੀਤੀ ਗਈ। ਸਕੂਲ ਇੰਚਾਰਜ਼ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪਾਣੀ ਦੀਆਂ ਟੰਕੀਆਂ ਨੂੰ ਸਮੇਂ ਸਮੇਂ ਤੇ ਸਾਫ਼ ਕਰਵਾਇਆ ਜਾਂਦਾ ਹੈ ਅਤੇ ਢੱਕ ਕੇ ਰੱਖਿਆ ਜਾਂਦਾ ਹੈ।
ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਰਵਿੰਦਰ ਸ਼ਰਮਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਆਪਣੇ ਘਰਾਂ ਵਿਚ ਕੂਲਰਾਂ ਨੂੰ ਸਾਫ਼ ਕਰੋ ਤਾਕਿ ਕੂਲਰਾਂ ਵਿਚ ਮੱਛਰਾਂ ਦਾ ਲਾਰਵਾ ਨਸ਼ਟ ਹੋ ਸਕੇ। ਫਿ੍ਰਜ਼ ਦੇ ਪਿੱਛੇ ਲੱਗੀ ਟ੍ਰੇ ਨੂੰ ਸਾਫ਼ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦੇ ਨੋਡਲ ਅਫ਼ਸਰ ਸੁਸ਼ੀਲ ਕੁਮਾਰ ਨੇ ਸਕੂਲ ਦੀ ਵਿਜਿਟ ਕਰਵਾਈ ਅਤੇ ਸਕੂਲ ਵਿਚ ਲੱਗੀਆਂ ਪਾਣੀ ਵਾਲੀਆਂ ਟੈਂਕੀਆਂ, ਕੂਲਰਾਂ ਅਤੇ ਆਰ.ਓ. ਦੀ ਜਾਂਚ ਕੀਤੀ ਗਈ ਜੋ ਠੀਕ ਪਾਏ ਗਏ। ਇਸ ਮੌਕੇ ਇਨਸੈਕਟ ਕਲੈਕਟਰ ਮਨਪ੍ਰੀਤ ਸਿੰਘ ਨੇ ਟੈਂਕੀਆਂ ਵਿਚ ਲਾਰਵਾ ਚੈਕ ਕੀਤਾ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply