ਫਾਜ਼ਿਲਕਾ, 5 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) –
ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਿੰਦਰ ਕੋਰ ਦੀ ਅਗਵਾਈ ’ਚ ਬਲਾਕ ਫਾਜ਼ਿਲਕਾ ਦੇ ਪਿੰਡ ਇਸਲਾਮ ਵਾਲਾ, ਮਾਹੁਆਣਾ ਬੋਦਲਾ ਅਤੇ ਕਰਨੀਖੇੜਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਇਸ ਦੌਰਾਨ ਚਿੱਟੀ ਮੱਖੀ ਦੀ ਰੋਕਥਾਮ ਅਤੇ ਨਰਮੇ ਕਪਾਹ ਦੀ ਫਸਲ ਤੋਂ ਭਰਪੂਰ ਫਾਇਦਾ ਲੈਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।
ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਭੁਪਿੰਦਰ ਕੁਮਾਰ ਵੱਲੋ ਨਰਮੇ/ਕਪਾਹ ਦੀ ਸੁਚੱਜੀ ਕਾਸਤ ਦੇ ਤਰੀਕਿਆ ਸਬੰਧੀ ਅਤੇ ਚਿੱਟੀ ਮੱਖੀ ਨੂੰ ਪਨਾਹ ਦੇਣ ਵਾਲੇ ਬਦਲਵੇ ਪੋਦੇ ਪੁੱਟਣ ਅਤੇ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਅਮਰ ਸਿੰਘ ਨੇ ਸਾਉਣੀ ਦੀਆਂ ਫ਼ਸਲਾਂ ’ਚ ਮਿੱਟੀ ਪਾਣੀ ਪਰਖ ਦੀ ਮਹੱਤਤਾ ਅਤੇ ਖਾਦਾਂ ਦੀ ਸੁਚੱਜੀ ਵਰਤੋ ਸਬੰਧੀ ਕਿਸਾਨਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਾਇੰਸਦਾਨ ਡਾ. ਜਗਦੀਸ ਕੁਮਾਰ ਅਰੋੜਾ ਨੇ ਚਿੱਟੀ ਮੱਖੀ ਦੇ ਜੀਵਨ ਚੱਕਰ ਅਤੇ ਨਰਮੇ/ਕਪਾਹ ਦੀ ਫ਼ਸਲ ਨੂੰ ਕੀੜੇ ਮਕੋੜੇ ਅਤੇ ਬਿਮਾਰੀਆਂ ਤੋ ਬਚਾਅ ਦੇ ਤਰੀਕਿਆ ਸਬੰਧੀ ਕਿਸਾਨਾਂ ਨੂੰ ਜਾਣੂ ਕਰਵਾਇਆ। ਰਾਮ ਸਰੂਪ ਸਹਾਇਕ ਕਪਾਹ ਵਿਸਥਾਰ ਅਫ਼ਸਰ ਫਾਜਿਲਕਾ ਨੇ ਖੇਤੀਬਾੜੀ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੋਕੇ ਜਸਵੰਤ ਸਿੰਘ ਬੀਡੀਪੀਓ ਅਰਨੀਵਾਲਾ, ਏਐਸਆਈ ਕਿ੍ਰਤਿਕਾ ਅਤੇ ਸੁਮਿਤ ਸਿਡਾਨਾ ਤੋਂ ਇਲਾਵਾ ਕਿਸਾਨ ਵੀ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media