Monday, November 9, 2026

ਜਿਲੇ ਦੀਆਂ ਅਨਾਜ ਮੰਡੀਆਂ ਵਿਚੋਂ 7 ਲੱਖ 03 ਹਜ਼ਾਰ 536 ਮੀਟਰਕ ਟਨ ਕਣਕ ਦੀ ਖਰੀਦ- ਈਸ਼ਾ ਕਾਲੀਆ

ਫਾਜ਼ਿਲਕਾ, 5 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) –  isha-kalia-dcਜ਼ਿਲੇ ਦੀਆਂ ਮੰਡੀਆਂ ’ਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਨੇ ਵੱਖ-ਵੱਖ ਖਰੀਦ ਏਜੰਸੀਆਂ ਅਤੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਿਥੇ ਉਨਾਂ ਨੂੰ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਤਰਾਂ ਦੀ ਦਿਕਤ ਨਾ ਆਉਣ ਦੇ ਹੁਕਮ ਦਿੱਤੇ ਹਨ। ਉਥੇ ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ।
ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ’ਚ  ਬੀਤੀ ਸ਼ਾਮ ਤੱਕ 7,06,636  ਮੀਟਿ੍ਰਕ ਟਨ ਦੀ ਆਮਦ ਹੋਈ ਹੈ।ਜਦਕਿ ਜ਼ਿਲੇ ’ਚ ਖਰੀਦ ਏਂਜਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਹੁਣ ਤੱਕ ਜ਼ਿਲੇ ’ਚ 1048 ਕਰੋੜ 20 ਲੱਖ  ਰੁਪਏ ਦੀ ਅਦਾਇਗੀ ਲਈ ਰਕਮ ਬੈਂਕਾਂ ਨੂੰ ਭੇਜ ਦਿੱਤੀ ਗਈ ਹੈ ਜੋ ਕਿ ਅੱਗੋਂ ਇਹ ਰਕਮ ਸਬੰਧਤ ਆੜਤੀਆਂ ਦੇ ਖਾਤਿਆਂ ’ਚ ਜਮਾ ਹੋਵੇਗੀ। ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ’ਚ  7, 03, 536 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਜ਼ਿਲੇ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਦਾ ਕੰਮ ਨਿਰਵਿਘਣ ਜਾਰੀ ਹੈ। ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ  124269 ਮੀਟਿ੍ਰਕ ਟਨ, ਮਾਰਕਫੈਡ ਵੱਲੋਂ 169964  ਮੀਟਿ੍ਰਕ ਟਨ, ਪਨਸਪ ਵੱਲੋਂ 131595 ਮੀਟਿ੍ਰਕ ਟਨ, ਵੇਅਰਹਾਉਸ ਵੱਲੋਂ 90984 ਮੀਟਿ੍ਰਕ ਟਨ, ਪੰਜਾਬ ਐਗਰੋ ਵੱਲੋਂ 63134 ਮੀਟਿ੍ਰਕ ਟਨ, ਐਫਸੀਆਈ ਵੱਲੋਂ 123585 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।  ਉਨਾਂ ਦੱਸਿਆ ਕਿ ਸਰਕਾਰ ਵੱਲੋਂ ਲਿਫਟਿੰਗ ਲਈ 72 ਘੰਟੇ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ, ਜਿਸ ਅਨੁਸਾਰ 72 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਮੰਡੀਆਂ ’ਚੋਂ ਚੁੱਕ ਲਈ ਗਈ ਹੈ ਭਾਵ ਨਿਰਧਾਰਤ 72 ਘੰਟਿਆਂ ਤੋਂ ਵੀ ਪਹਿਲਾਂ ਸਰਕਾਰ ਵੱਲੋਂ ਕਣਕ ਦੀ ਮੰਡੀਆਂ ’ਚੋਂ ਲਿਫਟਿੰਗ ਹੋ ਰਹੀ ਹੈ। ਉਨਾਂ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply