ਪਠਾਨਕੋਟ, 6 ਮਈ (ਪੰਜਾਬ ਪੋਸਟ ਬਿਊਰੋ) –
ਜ਼ਿਲਾ ਭਲਾਈ ਦਫਤਰ ਵਲੋਂ ਸਕਾਲਰਸ਼ਿਪ ਦੀ ਚੈਕਿੰਗ ਭਲਾਈ ਵਿਭਾਗ ਪੰਜਾਬ ਦੇ ਨਿਰਦੇਸਾਂ ਅਨੁਸਾਰ ਪਠਾਨਕੋਟ ਜ਼ਿਲੇ ਵਿੱਚ ਪੋਸਟ ਮੈਟਰਿਕ ਸਕਾਲਰਸ਼ਿਪ ਦੀ ਚੈਕਿੰਗ ਸ਼ੁਰੂ ਕੀਤੀ ਗਈ।ਜਿਸ ਵਿਚ ਸਾਂਈ ਪੋਟੈਕਨਿਕਲ ਕਾਲਜ ਬੰਧਾਨੀ ਵਿਚ ਜ਼ਿਲਾ ਭਲਾਈ ਅਫ਼ਸਰ ਸੁਖਵਿੰਦਰ ਸਿੰਘ ਘੁੰਮਣ ਆਪਣੀ ਟੀਮ ਦੇ ਨਾਲ ਅਨਾਚੇਤ ਪਹੁੰਚੇ ਤੇ ਰਿਕਾਰਡ ਦੀ ਜਾਂਚ ਕੀਤੀ ਗਈ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਤਵੀ ਪੋਟੈਕਨਿਕਲ ਕਾਲਜ ਵਿਖੇ ਵੀ ਸਕਾਲਰਸਿਪ ਦੀ ਚੈਕਿੰਗ ਜਾਵੇਗੀ ਤੇ ਜੇ ਕੋਈ ਰਿਕਾਰਡ ਵਿਚ ਕਮੀ ਪਾਈ ਗਈ ਤਾਂ ਇਸ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਨੰੁੂ ਕੀਤੀ ਜਾਵੇਗੀ।ਪੋਸਟ ਮੈਟਰਿਕ ਅਨਸੂਚਿਤ ਜਾਤੀ ਦੇ ਬੱਚਿਆਂ ਨੂੰ ਮੁਫਤ ਪੜਾਈ ਦੇ ਤੌਰ ਤੇ ਦਿੱਤੀ ਜਾਂਦੀ ਹੈ।ਉਨਾਂ ਦੱਸਿਆ ਕਿ ਚੈਕਿੰਗ ਟੀਮ ਵਿੱਚ ਜ਼ਿਲਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੇ ਕੁਝ ਪਿ੍ਰਸੀਪਲਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।ਜ਼ਿਲਾ ਭਲਾਈ ਅਫਸਰ ਨੇ ਦੱਸਿਆ ਕਿ ਉਪਰੋਕਤ ਕਾਲਜ ਦੇ ਰਿਕਾਰਡ ਦੀ ਜਾਂਚ ਕਰ ਕੇ ਰਿਪੋਰਟ ਮੁੱਖ ਦਫਤਰ ਚੰਡੀਗੜ ਨੰੂ ਭੇਜੀ ਜਾਵੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media