ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ ਬਿਊਰੋ) –
ਮਿਤੀ 23 ਵੈਸਾਖ ਸੰਮਤ ਨਾਨਕਸ਼ਾਹੀ 549 ਮੁਤਾਬਿਕ ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।ਜਿਸ ਵਿਚ ਇੱਕ ਨਾਮਧਾਰੀ ਸੰਪਰਦਾ ਵੱਲੋਂ ਹਵਨ ਕਰਵਾ ਕੇ ਅੰਮ੍ਰਿਤ ਸੰਚਾਰ ਕਰਨ ਦਾ ਮਸਲਾ ਵਿਚਾਰਿਆ ਗਿਆ।ਜਿਸ ਸਬੰਧੀ ਦੇਸ਼-ਵਿਦੇਸ਼ ਦੀਆਂ ਧਾਰਮਿਕ ਜਥੇਬੰਦੀਆਂ ਵੱਲੋਂ ਸੁਝਾਅ ਵੀ ਮੰਗੇ ਗਏ ਸਨ ਅਤੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਵੱਲੋਂ ਇਸ ਸਬੰਧੀ ਪੜਤਾਲ ਵੀ ਕਰਵਾਈ ਗਈ, ਪ੍ਰੰਤੂ ਇਹ ਮਸਲਾ ਅਹਿਮ ਮਸਲਾ ਹੋਣ ਕਰਕੇ ਇਸ ਦੀ ਅਜੇ ਹੋਰ ਘੋਖ ਪੜਤਾਲ ਕਰਨ ਲਈ ਵੱਖ-ਵੱਖ ਜਥੇਬੰਦੀਆਂ ਵਿਚੋਂ ਨੁਮਾਇੰਦੇ ਲੇ ਕੇ ਇੱਕ ਨਿਰਣੇ ਕਮੇਟੀ ਬਣਾਈ ਜਾਂਦੀ ਹੈ।ਜੋ ਇੱਕ ਮਹੀਨੇ ਅੰਦਰ ਮੁਕੰਮਲ ਰਿਪੋਰਟ ਤਿਆਰ ਕਰਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਵਗੀ। ਇਹ ਨਿਰਣੇ ਕਮੇਟੀ ਹੇਠ ਲਿਖੇ ਅਨੁਸਾਰ ਹੈ।
1. ਅਵਤਾਰ ਸਿੰਘ ਹਿੱਤ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ)
2. ਦਮਦਮੀ ਟਕਸਾਲ
3. ਭਾਈ ਪ੍ਰਤਾਪ ਸਿੰਘ (ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ)
4. ਗਿਆਨੀ ਰੇਸ਼ਮ ਸਿੰਘ, ਕਥਾ-ਵਾਚਕ, ਬੁੱਢਾ ਦਲ 96 ਕਰੌੜੀ ਨਿਹੰਗ ਸਿੰਘ ਜਥੇਬੰਦੀਆਂ
5. ਸੰਤ ਤੇਜਾ ਸਿੰਘ ਖੁੱਡਾ (ਨਿਰਮਲੇ ਸੰਪਰਦਾ)
6. ਪਿ੍ਰੰਸੀਪਲ ਸੁਰਿੰਦਰ ਸਿੰਘ ਮੈਂਬਰ, ਸ਼੍ਰੋਮਣੀ ਗੁ: ਪ੍ਰ: ਕਮੇਟੀ (ਮਿਸ਼ਨਰੀ ਕਾਲਜ)
7. ਵਰਿਆਮ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁ: ਪ੍ਰ: ਕਮੇਟੀ)
8. ਸਿਮਰਜੀਤ ਸਿੰਘ ਮੀਤ ਸਕੱਤਰ, (ਸ਼੍ਰੋਮਣੀ ਗੁ: ਪ੍ਰ: ਕਮੇਟੀ) ਇਸ ਕਮੇਟੀ ਦੇ ਕੋਆਰਡੀਨੇਟਰ ਹੋਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media