Tuesday, October 27, 2026

100 ਗ੍ਰਾਮ ਹੈਰੋਇਨ ਸਮੇਤ ਦੋ ਬੰਦੇ ਗ੍ਰਿਫ਼ਤਾਰ

ਫਾਜ਼ਿਲਕਾ, 6 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਪੈਂਚਾਂ ਵਾਲੀ ਦੇ ਸੇਮਨਾਲੇ ਦੇ ਪੁੱਲ ਦੇ ਨੇੜੇ ਦੋ ਵਿਅਕਤੀਆਂ .ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।ਏ.ਐਸ.ਆਈ ਬਲਵਿੰਦਰ ਸਿੰਘ ਸੀ.ਆਈਏ ਸਟਾਫ਼ ਫਾਜ਼ਿਕਲਾ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਬੀਤੇ ਦਿਨ ਜਦੋਂ ਪੁਲਿਸ ਪਾਰਟੀ ਦੇ ਨਾਲ ਗਸ਼ਤ ਕਰ ਰਹੇ ਸਨ ਤਾਂ ਪਿੰਡ ਪੈਂਚਾਂਵਾਲੀ ਦੇ ਸੇਮਨਾਲੇ ਦੇ ਪੁਲ ਦੇ ਨੇੜੇ ਮੋਟਰ ਸਾਇਕਲ ਸਵਾਰ ਰਮਨਦੀਪ ਕੁਮਾਰ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਸਲੇਮਪੁਰਾ ਥਾਣਾ ਸਿੰਦਵਾਬੇਟ (ਲੁਧਿਆਣਾ) ਨੂੰ ਜਦੋਂ ਸ਼ੱਕ ਦੇ ਆਧਾਰ `ਤੇ ਚੈਕ ਕੀਤਾ ਤਾਂ ਉਨ੍ਹਾਂ ਦੇ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ।ਪੁਲਸ ਨੇ ਦੋਵਾਂ ਵਿਅਕਤੀਆਂ ਦੇ ਖਿਲਾਫ਼ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮਾਮਲਾ ਦਰਜ਼ ਕਰ ਲਿਆ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …

Leave a Reply