Thursday, October 29, 2026

ਮਲੇਰੀਆ, ਡੇਂਗੂ ਅਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਫਾਜ਼ਿਲਕਾ, 6 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – PPN0605201705ਫਾਜ਼ਿਲਕਾ ਉਪਮੰਡਲ ਦੇ ਪਿੰਡ ਚਿਮਨੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਮਲੇਰੀਆ, ਡੇਂਗੂ ਅਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋੲੈ ਪ੍ਰਿੰਸੀਪਲ ਰੇਨੂੰ ਬਾਲਾ ਨੇ ਮਲੇਰੀਆ ਅਤੇ ਡੇਂਗੂ ਬੁਖਾਰ ਦੇ ਹੋਣ ਦੇ ਕਾਰਨਾਂ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਪਲਾਜ ਮੋਡੀਅਮ ਮਨੁੱਖ ਦੇ ਖੂਨ ਵਿਚ ਪ੍ਰਵੇਸ਼ ਕਰ ਜਾਂਦਾ ਹੈ।ਮਲੇਰੀਆ ਬੁਖਾਰ ਦਾ ਅੱਧਾ ਸਰਕਲ ਮਨੁੱਖ ਦੇ ਸਰੀਰ ਵਿਚ ਅਤੇ ਅੱਧਾ ਮੱਛਰ ਦੇ ਸਰੀਰ ਵਿਚ ਪੂਰਾ ਹੁੰਦਾ ਹੈ। ਉਨ੍ਹਾਂ ਕਿਹ ਕਿ ਡੇਂਗੂ ਬੁਖਾਰ ੲੈਡੀਜ ਅਜੀਪਟੀਸ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਅਤੇ ਇਹ ਮੱਛਰ ਦਿਨ ਵਿਚ ਕੱਟਦਾ ਹੈ। ਉਨ੍ਹਾਂ ਨੇ ਗੰਦੇ ਪਾਣੀ ਤੋਂ ਬੱਚਣ ਅਤੇ ਪਾਣੀ ਇੱਕਠਾ ਨਾ ਹੋਣ ਦੇਣ ਸਬੰਧੀ ਜਾਗਰੂਕ ਕੀਤਾ।
ਇਸ ਮੌਕੇ ਅਧਿਆਪਕ ਹੰਸ ਰਾਜ, ਸੁਗਰੀਵ ਬਿਸ਼ਨੋਈ, ਬਿੱਟੂ ਕੁਮਾਰ ਵੱਲੋਂ ਉਕਤ ਬਿਮਾਰੀਆਂ ਤੇ ਆਧਾਰਤ ਕਵਿਜ਼ ਮੁਕਾਬਲੇ ਵੀ ਕਰਵਾਏ ਗਏ।ਜਿਸ ਵਿਚ ਕੁਲ 6 ਟੀਮਾਂ ਨੇ ਹਿੱਸਾ ਲਿਆ।ਜਿਨ੍ਹਾਂ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਰੇਨੂੰ ਬਾਲਾ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਅਸ਼ੋਕ ਕੁਮਾਰ ਪੀ.ਟੀ.ਆਈ, ਕ੍ਰਿਸ਼ਨ ਕੁਮਾਰ ਲੈਕਚਰਾਰ ਅਤੇ ਰਕੇਸ਼ ਚੰਦਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply