Thursday, October 29, 2026

ਗੀਤਾ ਭਵਨ ਮੰਦਰ ਵਿਚ ਰਾਸ਼ਨ ਵੰਡ ਪ੍ਰੋਗਰਾਮ ਅੱਜ

ਫਾਜ਼ਿਲਕਾ, 6 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਗੀਤਾ ਭਵਨ ਮੰਦਰ ਵਿਚ 7 ਮਈ ਐਤਵਾਰ ਨੂੰ ਲਗਭਗ 150 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਵੇਗਾ।ਪ੍ਰੋਗਰਾਮ ਵਿਚ ਭਾਰਤ ਵਿਕਾਸ ਪ੍ਰੀਸ਼ਦ ਦੇ ਸਾਬਕਾ ਪ੍ਰਧਾਨ ਟੇਕ ਚੰਦ ਧੂੜੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਣਗੇ।ਜਾਣਕਾਰੀ ਦਿੰਦੇ ਹੋਏ ਮੰਦਰ ਦੇ ਬੁਲਾਰੇ ਪ੍ਰਸ਼ੋਤਮ ਸੇਠੀ ਨੇ ਦੱਸਿਆ ਕਿ ਹਰ ਮਹੀਨੇ ਦੇ ਪਹਿਲੇ ਐਤਵਾਰ ਨੂੰ ਮਹੀਨੇਵਰ ਰਾਸ਼ਨ ਵੰਡਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 7 ਮਈ ਨੂੰ ਸਵੇਰੇ ਲਗਭਗ 10 ਵਜੇ ਹੋਣ ਵਾਲੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਮੰਦਰ ਦੇ ਪ੍ਰਧਾਨ ਸੁਰਿੰਦਰ ਅਹੂਜਾ ਕਰਨਗੇ, ਜਦਕਿ ਮਹਿਮਾਨਾਂ ਵੱਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨੇਵਰ ਰਾਸ਼ਨ ਵੰਡਿਆ ਜਾਵੇਗਾ। ਇਸ ਤੋਂ ਪਹਿਲਾਂ ਮੰਦਰ ਵਿਚ ਆਰਤੀ ਕੀਤੀ ਜਾਵੇਗੀ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply