Friday, October 30, 2026

ਟਰੱਕ ਨਾਲ ਟੱਕਰਾ ਕੇ ਇੱਕ ਦੀ ਮੌਤ, ਮਾਮਲਾ ਦਰਜ਼

ਫਾਜ਼ਿਲਕਾ, 6 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਥਾਣਾ ਸਿਟੀ ਪੁਲਸ ਫਾਜ਼ਿਲਕਾ ਨੇ ਸਥਾਨਕ ਸੰਜੀਵ ਸਿਨੇਮਾ ਚੌਕ ਦੇ ਨੇੜੇ ਟਰੱਕ ਦੇ ਨਾਲ ਹੋਈ ਟੱਕਰ ਵਿਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਤੇ ਅਣਪਛਾਤੇ ਟਰੱਕ ਚਾਲਕ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ।ਪੁਲਿਸ ਨੂੰ ਦਿੱਤੇ ਬਿਆਨ ਵਿਚ ਰਣਜੀਤ ਸਿੰਘ ਵਾਸੀ ਸ਼ਕਤੀ ਨਗਰ, ਫਾਜ਼ਿਲਕਾ ਨੇ ਦੱਸਿਆ ਕਿ 4 ਮਈ 2017 ਨੂੰ ਰਾਤ ਲਗਭਗ 10 ਵਜੇ ਸਥਾਨਕ ਸੰਜੀਵ ਸਿਨੇਮਾ ਚੌਕ ਦੇ ਨੇੜੇ ਅਣਪਛਾਤੇ ਟਰੱਕ ਚਾਲਕ ਨੇ ਆਪਣੇ ਟਰੱਕ ਨੰਬਰ ਆਰ.ਜੇ -43 ਜੀ.ਏ-1117 ਰੋਡ ਐਕਸੀਡੈਂਟ ਦੌਰਾਨ ਉਸ ਦੇ ਭਰਾ ਹਰਜੀਤ ਸਿੰਘ ਉਰਫ਼ ਲੱਡੂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੇ ਭਰਾ ਦੀ ਮੌਤ ਹੋ ਗਈ।ਪੁਲਿਸ ਨੇ ਹੁਣ ਜਾਂਚ ਪੜ੍ਹਤਾਲ ਕਰਨ ਤੋਂ ਬਾਅਦ ਅਣਪਛਾਤੇ ਟਰੱਕ ਚਾਲਕ ਦੇ ਖਿਲਾਫ਼ ਭਾਰਤੀ ਦੰਡ ਸੰਹਿਤਾ ਦੀ ਧਾਰਾ 279/304ਏ/427 ਦੇ ਤਹਿਤ ਮਾਮਲਾ ਦਰਜ਼ ਕਰ ਲਿਆ ਹੈ।

Check Also

ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ 

ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …

Leave a Reply