ਬਠਿੰਡਾ, 6 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਨਹਿਰੀ ਪਾਣੀ ਦੀ ਘਾਟ ਦੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਦੀਪਰਵਾ ਲਾਕਰਾ ਆਈ.ਏ.ਐਸ.ਡਿਪਟੀ ਕਮਿਸ਼ਨਰ ਬਠਿੰਡਾ ਵੱਲੋ ਨਰਮੇ ਦੀ ਬਿਜਾਈ ਨੂੰ ਮੁੱਖ ਰੱਖਦੇ ਹੋਏ ਸਮੇ ਸਿਰ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਬਲਾਕ ਸੰਗਤ ਅਤੇ ਤਲਵੰਡੀ ਸਾਬੋ ਦੇ ਟੇਲਾ ਤੇ ਪੈਦੇ ਪਿੰਡ ਸੈਖੂ, ਫੱਲੜ ਅਤੇ ਪੱਕਾ ਖੁਰਦ ਦੇ ਪੈਦੇ ਰਜਬਹਿਆ ਦੀ ਮੋਕੇ ਤੇ ਜਾ ਕੇ ਪੜਤਾਲ ਕੀਤੀ ਗਈ।ਇਸ ਸਮੇ ਉਨ੍ਹਾਂ ਦੇ ਨਾਲ ਗੁਰਾਦਿੱਤਾ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫਸਰ, ਬਠਿੰਡਾ, ਕਰਮ ਚੰਦ ਕਾਰਜਕਾਰੀ ਇੰਜੀਨੀਅਰ ਕੋਟਲਾ ਬਰਾਚ ਅਤੇ ਪੰਜਾਬ ਸਟੇਟ ਟਿਊਬਵੈਲ ਕਾਰਪੋਰੇਸ਼ਨ ਦੇ ਅਧਿਕਾਰੀ ਵੀ ਹਾਜ਼ਿਰ ਸਨ। ਮੁੱਖ ਖੇਤੀਬਾੜੀ ਅਫਸਰ, ਬਠਿੰਡਾ ਵੱਲੋ ਦੱਸਿਆ ਗਿਆ ਕਿ ਪਿਛਲੇ ਕਈ ਦਿਨਾ ਤੋ ਸੇਖੂ, ਫੱਲੜ, ਪੱਕਾ ਖੁਰਦ ਅਤੇ ਤਰਖਾਣਵਾਲਾ ਪਿੰਡ ਦੇ ਕਿਸਾਨਾਂ ਨੇ ਧਿਆਨ ਵਿਚ ਲਿਆਦਾ ਸੀ ਕਿ ਇਹ ਪਿੰਡ ਟੇਲਾ ਤੇ ਹੋਣ ਕਰਕੇ ਨਰਮੇ ਦੀ ਬਿਜਾਈ ਕਰਨ ਲਈ ਪੂਰਾ ਨਹਿਰੀ ਪਾਣੀ ਨਹੀ ਮਿਲ ਰਿਹਾ ਹੈ ਜਿਸ ਕਰਕੇ ਨਰਮੇ ਦੀ ਬਿਜਾਈ ਕਾਫੀ ਪ੍ਰਭਾਵਿਤ ਹੋ ਜਾਦੀ ਹੈ।ਇਸ ਸਮੱਸਿਆ ਸਬੰਧੀ ਡਿਪਟੀ ਕਮਿਸ਼ਨਰ ਵੱਲੋ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਮੌਕੇ ਤੇ ਜਾ ਕੇ ਟੇਲਾ ਤੇ ਪਾਣੀ ਦੀ ਸਪਲਾਈ ਚੈਂਕ ਕੀਤੀ। ਮੌਕੇ `ਤੇ ਹਾਜ਼ਰ ਕਿਸਾਨਾਂ ਨੂੰ ਨਰਮੇ ਦੇ ਸੀਜ਼ਨ ਲਈ ਨਹਿਰੀ ਪਾਣੀ ਦੀ ਸਪਲਾਈ ਦੀ ਮੰਗ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਕਾਰਜਕਾਰੀ ਇੰਜੀਨੀਅਰ ਕੋਟਲਾ ਬਰਾਚ ਨੂੰ ਹਦਾਇਤ ਕੀਤੀ ਕਿ ਨਰਮੇ ਦੀ ਬਿਜਾਈ ਤੱਕ ਹਰ ਹਾਲਤ ਵਿਚ ਟੇਲਾ ਤੇ ਪਾਣੀ ਦੀ ਸਪਲਾਈ ਪੂਰੀ ਕੀਤੀ ਜਾਵੇ ਤਾਂ ਜੋ ਨਰਮੇ ਦੀ ਬਿਜਾਈ ਸਮੇ-ਸਿਰ ਹੋ ਸਕੇ ਅਤੇ ਨਰਮੇ ਦੇ ਰਕਬੇ ਚ ਵਾਧਾ ਹੋ ਸਕੇ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media