ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਵਿਸ਼ਵ ਐਸਥਮਾ ਦਿਵਸ `ਤੇ ਕੈਅਰ ਐਂਡ ਕਿਓੁਰ ਹਸਪਤਾਲ ਦੇ ਡਾ. ਨਿਖਿਲ ਤੇ ਡਾ. ਪ੍ਰਭਜੋਤ ਨੇ ਨੌਵੀਂ ਤੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।ਡਾ. ਨਿਖਿਲ ਨੇ ਦਮੇ ਦੇ ਫੈਲਣ ਦੇ ਕਾਰਨਾਂ ਤੇ ਨੁਕਸਾਨ ਬਾਰੇ ਵਿਦਿਆਰਥੀਆਂ ਨੂੰ ਭਰਪੂਰ ਜਾਣਕਾਰੀ ਦਿੱਤੀ।ਉਹਨਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਪ੍ਰਦੂਸ਼ਣ ਤੇ ਗੰਦਗੀ ਹੀ ਇਹੋ ਜਿਹੀਆਂ ਬੀਮਾਰੀਆਂ ਦਾ ਕਾਰਨ ਬਣਦਾ ਹੈ ਇਸ ਲਈ ਸਾਨੂੰ ਇਸ ਜਾਨਲੇਵਾ ਬੀਮਾਰੀ ਤੋਂ ਬਚਣ ਲਈ ਸਫਾਈ ਪ੍ਰਤੀ ਜਾਗਰੁਕ ਹੋਣਾ ਚਾਹੀਦਾ ਹੈ।ਪ੍ਰਦੂਸ਼ਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਸੁਚੇਤ ਹੋਣਾ ਚਾਹੀਦਾ ਹੈ।ਸਕੂਲ ਪ੍ਰੰਸੀਿਪਲ ਸੀਮਤੀ ਅਮਰਜੀਤ ਕੌਰ ਨੇ ਡਾ. ਨਿਖਿਲ ਤੇ ਡਾ. ਪ੍ਰਭਜੋਤ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਅਜਿਹੇ ਅਹਿਮ ਵਿਸ਼ੇ `ਤੇ ਵਿਦਿਆਰਥੀਆਂ ਨੂੰ ਜਾਗਰੁਕ ਕੀਤਾ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media