Tuesday, August 4, 2026

ਸਰਕਾਰੀ ਪ੍ਰਾਇਮਰੀ ਸਕੂਲ ਮੁਤੋਂ ਵਿਖੇ ਬੱਚਿਆਂ ਨੂੰ ਵਰਦੀਆਂ ਅਤੇ ਬੂਟ ਵੰਡੇ ਗਏ

ਸਮਰਾਲਾ, 6 ਮਈ (ਪੰਜਾਬ ਪੋਸਟ- ਕੰਗ) – PPN0605201725ਸਰਕਾਰੀ ਪ੍ਰਾਇਮਰੀ ਸਕੂਲ ਮੁੱਤੋਂ ਵਿਖੇ ਬਾਬਾ ਸੇਵਾ ਦਾਸ ਸਪੋਰਟਸ ਕਲੱਬ ਵੱਲੋਂ ਪਿੰਡ ਦੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਪੜ੍ਹਦੇ ਸਾਰੇ ਵਿਦਿਆਰਥੀਆਂ ਲਈ ਵਰਦੀਆਂ, ਬੂਟ ਅਤੇ ਸਕੂਲ ਲਈ ਇੱਕ ਬਲੈਕ ਬੋਰਡ ਦਾਨ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਕੁਲਵੀਰ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਕਰਵਾਏ ਇੱਕ ਸਾਦੇ ਪਰ ਪ੍ਰਭਾਸ਼ਾਲੀ ਸਮਾਗਮ ਦੌਰਾਨ ਸਪੋਰਟਸ ਕਲੱਬ ਦੇ ਅਹੁਦੇਦਾਰਾਂ ਅਤੇ ਪਿੰਡ ਦੇ ਪਤਵੰਤੇ ਸੱਜਣਾ ਵੱਲੋਂ ਬੱਚਿਆਂ ਨੂੰ ਵਰਦੀਆਂ ਅਤੇ ਬੂਟ ਵੰਡੇ ਗਏ।ਸਕੂਲ ਇੰਚਾਰਜ ਨੇ ਸਪੋਰਟਸ ਕਲੱਬ ਅਤੇ ਪ੍ਰਵਾਸੀ ਵੀਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੀਆਂ ਦਾਨੀ ਸੰਸਥਾਵਾਂ ਅਤੇ ਦਾਨੀ ਸੱਜਣ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਘਰਾਂ ਦੇ ਬੱਚਿਆਂ ਲਈ ਲਈ ਵਰਦਾਨ ਸਿੱਧ ਹੁੰਦੇ, ਜਿਸ ਨਾਲ ਉਹ ਆਪਣਾ ਤਨ ਢੱਕ ਸਕਦੇ ਹਨ ਅਤੇ ਵਧੀਆ ਸਿੱਖਿਆ ਹਾਸਲ ਕਰ ਸਕਦੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੇਵ ਸਿੰਘ, ਗੁਰਜੀਤ ਸਿੰਘ, ਕੈਪਟਨ ਗੁਰਚਰਨ ਸਿੰਘ, ਪਰਮਜੀਤ ਸਿੰਘ ਬੁਆਲ, ਬਲਵੀਰ ਸਿੰਘ ਬੁਆਲ, ਬਲਜੀਤ ਸਿੰਘ ਚੱਠਾ, ਵਰਿੰਦਰ ਸਿੰਘ, ਪਰਮਜੀਤ ਚੱਠਾ, ਨੰਬਰਦਾਰ ਜਗਦੇਵ ਸਿੰਘ, ਹਰਭੀਮ ਸਿੰਘ ਪੰਚ, ਗੁਰਜੀਤ ਸਿੰਘ ਗੁਰੋਂ, ਬਾਬਾ ਲਖਵੀਰ ਸਿੰਘ ਆਦਿ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਵੀ ਹਾਜਰ ਸਨ। ਅਖੀਰ ਵਿੱਚ ਸਕੂਲ ਅਧਿਆਪਕ ਬਲਵੰਤ ਸਿੰਘ ਨੇ ਬਾਬਾ ਸੇਵਾਦਾਰ ਸਪੋਰਟਸ ਕਲੱਬ ਅਤੇ ਆਏ ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply