ਅਲਗੋਂ ਕੋਠੀ /ਅਮਰਕੋਟ, 7 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਰਾਜ ਦੇ ਲੋਕਾਂ ਨਾਲ ਚੋਣਾ ਦੋਰਾਨ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ।ਇਸ ਲਈ ਸਰਕਾਰ ਵੱਲੋਂ ਲਗਾਤਾਰ ਆਮਦਨ ਦੇ ਸਰੋਤ ਪੈਦਾ ਕਰਨ ਲਈ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੁਰਜੰਟ ਸਿੰਘ ਭਗਵਾਨਪੂਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।ੳੇਨਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਪਹਿਲਾਂ ਵੀ.ਵੀ.ਆਈ.ਪੀ ਕਲਚਰ, ਹਲਕਾ ਇੰਚਾਰਜ, ਇੰਪਰੂਵਮੇਂਟ ਟਰੱਸਟ ਅਤੇ ਡੀ.ਟੀ.ਓ ਦੀ ਪੋਸਟ ਖਤਮ ਕਰਕੇ ਲੋਕਾਂ `ਤੇ ਪਏ ਵਾਧੂ ਬੋਝ ਨੂੰ ਘਟਾਇਆ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਖੁਸ਼ਹਾਲੀ ਅਤੇ ਤੱਰਕੀ ਦੇ ਰਾਹ ਤੇ ਤੋਰਨ ਲਈ ਲਗਾਤਾਰ ਨਵੇਂ ਫੇਸਲੇ ਲਏ ਜਾ ਰਹੇ ਹਨ।ਉਨਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਰਾਜ ਅੰਦਰ ਲਗਾਤਾਰ ਨਸ਼ਿਆਂ ਦਾ ਖਾਤਮਾ ਹੁੰਦਾ ਜਾ ਰਿਹਾ ਹੈ, ਕਿਉੁਕ ਪੁਲਿਸ ਵੱਲੋਂ ਨਸ਼ਾ ਵੇਚਣ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਫੜ ਕੇ ਉਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media