ਬਠਿੰਡਾ, 7 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਵੱਖ-ਵੱਖ ਕਾਲਜਾਂ ਵੱਲੋਂ ਪੜਾਈ ਪੂਰੇ ਕਰਕੇ ਜਾ ਰਹੇ ਵਿਦਿਆਰਥੀਆਂ ਨੂੰ ਜੂਨੀਅਰ ਵਿਦਿਆਰਥੀਆਂ ਵੱਲੋਂ ਵਿਦਾਇਗੀ ਪਾਰਟੀ ‘ਰੁਖਸਤ’ ਦਾ ਆਯੋਜਿਨ ਕੀਤਾ ਗਿਆ।ਇਸ ਸਬੰਧੀ ਯੂਨੀਵਰਸਿਟੀ ਦੇ ਅਧੀਨ ਪੈਂਦੇ ਯੂਨੀਵਰਸਿਟੀ ਕਾਲਜ ਆਫ ਕਾਮਰਸ ਐਂਡ ਮੈਨੇਜਮੈਂਟ, ਗੁਰੂ ਗੋਬਿੰਦ ਸਿੰਘ ਕਾਲਜ ਐਜੂਕੇਸ਼ਨ, ਯੂਨੀਵਰਸਿਟੀ ਕਾਲਜ ਆਫ ਬੇਸਿਕ ਸਾਇੰਸਜ਼ ਅਤੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਇੰਜੀ. ਐਂਡ ਟੈਕਨਾਲੋਜੀ ਵੱਲੋ ਰੁਖਸਤ ਪ੍ਰੋਗਰਾਮ ਆਯੋਜਿਤ ਕੀਤੇ ਗਏ।ਇਹਨਾਂ ਪ੍ਰੋਗਰਾਮਾਂ ਵਿਚ ਵਿਦਿਆਰਥੀਆਂ ਵੱਲੋਂ ਬਹੁਤ ਹੀ ਮਨਮੋਹਕ ਪੇਸ਼ਕਾਰੀਆਂ ਕੀਤੀਆਂ ਗਈਆਂ, ਜਿਸ ਵਿਚ ਸੋਲੋ ਡਾਂਸ, ਗਰੁਪ ਡਾਂਸ, ਗੀਤ ਪੇਸ਼ਕਾਰੀਆਂ ਅਤੇ ਪੰਜਾਬ ਦੇ ਲੋਕਨਾਚ ਗਿੱਧੇ, ਭੰਗੜੇ ਨੇ ਸਰੋਤਿਆਂ ਦਾ ਮਨ ਮੋਹਿਆ।ਇਹਨਾਂ ਪੇਸ਼ਕਾਰੀਆਂ ਤੋਂ ਬਿਨਾਂ ਅਧਿਆਪਕਾਂ ਵਲੋਂ ਕੁਝ ਰੋਚਕ ਖੇਡਾਂ ਜਿਵੇ ਮਿਊਜਿਕਲ ਚੇਅਰ ਅਤੇ ਪਿੱਲੋ ਪਾਸਿੰਗ ਆਦਿ ਨੇ ਸਾਰੇ ਮਾਹੌਲ ਨੂੰ ਹੋਰ ਆਨੰਦਮਈ ਬਣਾਇਆ ਗਿਆ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ, ਪਰੋ ਵਾਈਸ ਚਾਂਸਲਰ ਡਾ. ਜਗਪਾਲ ਸਿੰਘ ਅਤੇ ਰਜਿਸਟਰਾਰ ਡਾ. ਜਗਤਾਰ ਸਿੰਘ ਧੀਮਾਨ ਨੇ ਵੱਖ-ਵੱਖ ਪ੍ਰੋਗਰਾਮਾਂ ਵਿਚ ਸ਼ਿਰਕਤ ਕਰਕੇ ਪੜਾਈ ਮੁਕੰਮਲ ਕਰਕੇ ਜਾ ਰਹੇ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਅਗਲੀਆਂ ਸੇਵਾਵਾਂ ਸਬੰਧੀ ਸ਼ੁਭ ਇਛਾਵਾਂ ਦਿੱਤੀਆਂ।ਇਸ ਮੌਕੇ ਵੱਖ-ਵੱਖ ਕੋਰਸਾਂ ਦੌਰਾਨ ਵਧੀਆ ਕਾਰਜਗਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵੱਲੋਂ ਸਨਮਾਨਿਆ ਗਿਆ।ਇਸ ਦੇ ਨਾਲ-ਨਾਲ ਵਿਦਿਆਰਥੀਆਂ ਵੱਲੋਂ ਆਪਣੇ-ਆਪਣੇ ਅਧਿਆਪਕਾਂ ਨੂੰ ਸਨਮਾਨ ਚਿੰਨ ਭੇੱਟ ਕਰਕੇ ਸਨਮਾਨਿਆ ਗਿਆ। ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ ਨੇ ਕੋਰਸ ਮੁਕੰਮਲ ਕਰਕੇ ਜਾ ਰਹੇ ਵਿਦਿਆਰਥੀਆਂ ਨੂੰ ਸ਼ੁਭਇਛਾਵਾਂ ਦਿੱਤੀਆਂ ਅਤੇ ਸਾਰੇ ਆਯੋਜਕਾਂ ਨੂੰ ਇਸ ਪਾਰਟੀ ਦੇ ਵਧਾਈ ਦੇ ਪਾਤਰ ਦਰਸਾਇਆ ਅਤੇ ਨਾਲ ਹੀ ਡਾ.ਏ.ਕੇ ਕਾਂਸਲ, ਡਾ. ਗੁਰਭਿੰਦਰ ਸਿੰਘ ਬਰਾੜ, ਡਾ. ਅਮਨਦੀਪ ਸਿੰਘ ਗੁਰਾਏ ਅਤੇ ਡਾ. ਲਾਭ ਸਿੰਘ ਖੀਵਾ ਦੇ ਪ੍ਰੋਗਰਾਮਾਂ ਸਬੰਧੀ ਸੁਚੱਜੇ ਕਾਰਜਾਂ ਦੀ ਸ਼ਲਾਘਾ ਕੀਤੀੇ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media