ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ ਸੱਗੂ) –
ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ, ਅੰਮ੍ਰਿਤਸਰ ਦੇ ਜਿਲਾ ਪ੍ਰਧਾਨ ਰਾਜੇਸ਼ ਹਨੀ ਅਤੇ ਤਰਨ ਤਾਰਨ ਦੇ ਭਾਜਪਾ ਇੰਚਾਰਜ ਕੰਵਰ ਜਗਦੀਪ ਸਿੰਘ ਅੱੱਜ ਜੰਮੂ ਕਸ਼ਮੀਰ ਵਿੱਚ ਸ਼ਹੀਦ ਹੋਏ ਨਾਇਬ ਸੂਬੇਦਾਰ ਪਰਮਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਤਰਨ ਤਾਰਨ ਦੇ ਪਿੰਡ ਵੇਂਈ ਪੁਈ ਸਥਿਤ ਸ਼ਹੀਦ ਦੇ ਘਰ ਪਹੁੰਚੇ।ਜਿਥੇ ਸ਼ਹੀਦ ਦੇ ਪਰਿਵਾਰ ਨੂੰ ਉਨਾਂ ਨੇ ਹੌਸਲਾ ਦਿੰਦਿਆਂ ਕਿਹਾ ਕਿ ਦੇਸ਼ ਨੂੰ ਪਿਆਰ ਕਰਨ ਵਾਲੇ ਪੰਜਾਬ ਦੇ ਜਵਾਨ ਭਾਰਤੀ ਸਰਹੱਦਾਂ ‘ਤੇ ਦੇਸ਼ ਲਈ ਜਾਨ ਕੁਰਬਾਨ ਤੋਂ ਕਦੇ ਨਹੀ ਝਿਜਕਦੇ ਅਤੇ ਅਜਿਹੇ ਹੀ ਨਾਇਬ ਸੂਬੇਦਾਰ ਪਰਮਜੀਤ ਸਿੰਘ ਸਨ।ਇਸ ਮੌਕੇ ਸੀਨੀਅਰ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਨੇ ਆਖਿਆ ਕਿ ਕੇਂਦਰ ਸਰਕਾਰ ਇਸ ਸ਼ਹੀਦ ਪਰਮਜੀਤ ਸਿੰਘ ਦੀ ਸ਼ਹਾਦਤ ਨੂੰ ਕਦੇ ਵਿਅੱਰਥ ਨਹੀ ਜਾਣ ਦੇਵੇਗੀ ਅਤੇ ਪਾਕਿਸਤਾਨ ਨੂੰ ਉਸ ਦੀ ਕੋਝੀ ਕਾਰਵਾਈ ਦਾ ਢੁੱਕਵਾਂ ਜਵਾਬ ਦਿੱਤਾ ਜਾਵੇਗਾ।ਉਨਾਂ ਨੇ ਸ਼ਹੀਦ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਵਲੋਂ ਹਰ ਪ੍ਰਕਾਰ ਦੀ ਸਹਾਇਤਾ ਦਾ ਵੀ ਭਰੋਸਾ ਦਿਵਾਇਆ।ਭਾਜਪਾ ਨੇਤਾ ਖੰਨਾ ਨੇ ਕਿਹਾ ਕਿ ਸ਼ਹੀਦ ਦੀ ਸ਼ਹਾਦਤ ਨੂੰ ਦੇਸ਼ ਲਈ ਮਾਣ ਸਮਝਣਾ ਚਾਹੀਦਾ ਹੇ ਅਤੇ ਇਸ ਲਈ ਇਸ ‘ਤੇ ਰਾਜਨੀਤੀ ਵੀ ਨਾ ਹੋਵੇ।ਅੰਮ੍ਰਿਤਸਰ ਜਿਲਾ ਭਾਜਪਾ ਪ੍ਰਧਾਨ ਰਾਜੇਸ਼ ਹਨੀ ਨੇ ਆਪਣੇ ਵਲੋਂ ਯਕੀਨ ਦਿਵਾਇਆ ਕਿ ਭਾਜਪਾ ਹਮੇਸ਼ਾਂ ਸ਼ਹੀਦ ਦੇ ਪਰਿਵਾਰ ਨਾਲ ਖੜੀ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media