Thursday, August 6, 2026

ਕੈਪਟਨ ਅਮਰਿੰਦਰ ਸਿੰਘ, ਸੰਸਦ ਮੈਂਬਰ ਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ

ਅੰਮਿ੍ਰਤਸਰ, 7 ਮਈ (ਪੰਜਾਬ ਪੋਸਟ ਬਿਊਰੋ) – Captain Amrinderਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਸਵੇਰੇ ਕਾਂਗਰਸ ਦੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਸੋਮਵਾਰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ।
ਮੁੱਖ ਮੰਤਰੀ ਦਾ ਭਲਕੇ ਜਲਿਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਪਹਿਲਾਂ ਸਵੇਰੇ 8 ਤੋਂ 9 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ ਜਾਣ  ਦਾ ਪ੍ਰੋਗਰਾਮ ਹੈ। ਹੋਰਨਾਂ ਪ੍ਰੋਗਰਾਮਾਂ ਵਿੱਚ ਦੁਰਗਿਆਣਾ ਮੰਦਰ ਅਤੇ ਉਸ ਤੋਂ ਬਾਅਦ ਸ੍ਰੀ ਰਾਮ ਤੀਰਥ ਸੱਥਲ ਵਿਖੇ ਵੀ ਜਾਣ ਦਾ ਪ੍ਰੋਗਰਾਮ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਤਰਨ ਤਾਰਨ ਫੇਰੀ ਤੋਂ ਬਾਅਦ ਅੱਜ ਸ਼ਾਮ ਅੰਮਿ੍ਰਤਸਰ ਵਿਖੇ ਪਹੁੰਚ ਗਏ ਹਨ ਜਿਨਾਂ ਦਾ ਸੱਤਾ ਸੰਭਾਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦਾ ਪ੍ਰੋਗਰਾਮ ਸੀ ਪਰ ਕੰਮਕਾਜ ਦੀ ਮਜਬੂਰੀ ਅਤੇ ਪੈਰ ਦੀ ਸੱਟ ਕਾਰਨ ਡਾਕਟਰਾਂ ਵੱਲੋ ਚੱਲਣ-ਫਿਰਨ ਤੋਂ ਸੰਕੋਚ ਕਰਨ ਦੀ ਸਲਾਹ ਦਿੱਤੀ ਸੀ।
ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਵਿੱਚ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਸਥਾਨਕ ਵਿਧਾਇਕ ਵੀ ਮੌਜਦ ਸਨ ਅਤੇ ਭਲਕੇ ਅੰਮਿ੍ਰਤਸਰ ਵਿੱਚ ਸਾਰੇ ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕ ਵੀ ਉਨਾਂ ਨਾਲ ਸ਼ਾਮਲ ਹੋਣਗੇ। ਮੁੱਖ ਮੰਤਰੀ ਨਾਲ ਉਨਾਂ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਅਤੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੀ ਹਾਜ਼ਰ ਸਨ।
ਇਸ ਤੋਂ ਇਲਾਵਾ ਐਤਵਾਰ ਨੂੰ ਮੁੱਖ ਮੰਤਰੀ ਤਰਨ ਤਾਰਨ ਵਿੱਚ ਪਿੰਡ ਵੇਈਂ ਪੋਈਂ ਵਿਖੇ ਸ਼ਹੀਦ ਸੂਬੇਦਾਰ ਪਰਮਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਗਏ ਅਤੇ ਇਸ ਤੋਂ ਬਾਅਦ ਛੇਹਰਟਾ ਵਿੱਚ ਜੰਗੀ ਯਾਦਗਾਰ ਦਾ ਵੀ ਦੌਰਾ ਕੀਤਾ।ਸੋਮਵਾਰ ਦੀ ਸ਼ਾਮ ਨੂੰ ਕੈਪਟਨ ਅਮਰਿੰਦਰ ਸਿੰਘ ਹੁਸ਼ਿਆਰਪੁਰ ਵਿਖੇ ਜਾਣਗੇ ਜਿੱਥੇ ਉਹ ਪਿੰਡ ਛਾਉਣੀ ਕਲਾਂ ਵਿਖੇ ਸਿਟਰਸ ਅਸਟੇਟ ਅਤੇ ਜਲੰਧਰ-ਹੁਸ਼ਿਆਰਪੁਰ ਰੋਡ ’ਤੇ ਸੋਨਾਲੀਕਾ ਕੰਪਨੀ ਦੇ ਉਚ ਦਰਜੇ ਦੇ ਮੈਨੂਫੈਕਚਰਿੰਗ ਯੂਨਿਟ ਦਾ ਦੌਰਾ ਕਰਨਗੇ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply