Saturday, September 26, 2026

ਵਿਧਾਇਕ ਸੁਨੀਲ ਦੱਤੀ ਵਲੋਂ ਮਾਲ ਰੋਡ ਸਕੂਲ ਵਿਖੇ ਖਿਡਾਰਨਾਂ ਦਾ ਸਨਮਾਨ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  PPN0705201713ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ, ਅੰਮ੍ਰਿਤਸਰ ਦੇ ਇਨਾਮ ਵੰਡ ਸਮਾਰੋਹ ਮੌਕੇ ਸਕੂਲ ਦੀਆਂ 321 ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ।ਵਿਧਾਇਕ ਸੁਨੀਲ ਦੱਤੀ ਜੀ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ।ਸੁਨੀਲ ਦੱਤੀ ਨੇ ਕਿਹਾ ਕਿ ਸੰਪੂਰਨ ਸ਼ਖਸੀਅਤ ਲਈ ਵਿਦਿਆਰਥੀਆਂ ਨੂੰ ਆਤਮ ਵਿਸ਼ਵਾਸ, ਹੌਸਲੇ, ਦ੍ਰਿੜਤਾ ਤੇ ਸਮਰਪਨ ਦੀ ਭਾਵਨਾ ਤੋਂ ਕੰਮ ਲੈਣਾ ਚਾਹੀਦਾ ਹੈ।ਦੇਸ਼ ਅਤੇ ਸਮਾਜ ਪ੍ਰਤੀ ਕਰਤਵਾਂ ਦੀ ਪਛਾਣ ਸਬੰਧੀ ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਕਿਹਾ ਕਿ ਉਹ ਦੇਸ਼ ਨੂੰ ਮਜਬੂਤ ਕਰਨ ਲਈ ਆਮ ਲੋਕਾਂ ਨੂੰ ਸਮਾਜਿਕ ਲਾਹਨਤਾਂ ਤੇ ਅੰਧ ਵਿਸ਼ਵਾਸਾਂ ਪ੍ਰਤੀ ਜਾਗਰੂਕ ਕਰਨ।
ਵਿਧਾਇਕ ਸੁਨੀਲ ਦੱਤੀ ਨੇ ਸੂਬੇ ਅਤੇ ਰਾਸ਼ਟਰੀ ਪੱਧਰ ’ਤੇ ਮੱਲਾਂ ਮਾਰਨ ਵਾਲੀਆਂ 321 ਖਿਡਾਰਨਾਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ।ਉਨ੍ਹਾਂ ਸਕੂਲ ਦੀਆਂ ਅੰਤਰ-ਰਾਸ਼ਟਰੀ ਪੱਧਰ ਤੇ ਪੈਰਿਸ ਵਿਖੇ ਬਾਸਕਿਟਬਾਲ ਖੇਡਣ ਜਾ ਰਹੀਆਂ ਖਿਡਾਰਨਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਬਾਸਕਿਟ ਬਾਲ ਕੋਚ ਸ੍ਰੀ ਰਵਿੰਦਰ ਸਿੰਘ ਬਿੰਦਾ ਨੂੰ ਰਾਸ਼ਟਰੀ ਕੋਚ ਵਜੋਂ ਚੁਣੇ ਜਾਣ ਤੇ ਵਧਾਈ ਦਿੱਤੀ।ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ ਸ. ਅਮਰਜੀਤ ਸਿੰਘ ਕਾਹਲੋਂ, ਸ੍ਰੀਮਤੀ ਬਲਵਿੰਦਰ ਕੌਰ ਅਤੇ ਬਾਸਕਿਟਬਾਲ ਕੋਚ ਸ੍ਰੀ ਰਵਿੰਦਰ ਸਿੰਘ ਬਿੰਦਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇਜ਼ਿਲ੍ਹਾ ਸਿਖਿਆ ਅਫ਼ਸਰ (ਸ) ਅਮਰਦੀਪ ਸਿੰਘ ਸੈਣੀ ਨੇ ਕਿਹਾ ਕਿ ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਦੀਆਂ ਸਪੋਰਟਸ ਖੇਤਰ ਵਿਚ ਉਪਲਬਧੀਆਂ ਬਹੁਤ ਸ਼ਲਾਘਾ ਯੋਗ ਹਨ ਜਿਹਨਾਂ ਲਈ ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਅਤੇ ਉਨ੍ਹਾਂ ਦੇ ਸਟਾਫ ਦੀ ਮਿਹਨਤ, ਲਗਨ ਅਤੇ ਸਮਰਪਨ ਭਾਵਨਾ ਜਿੰਮੇਵਾਰ ਹੈ।
ਇਸ ਤੋਂ ਪਹਿਲਾਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਮੁੱਖ ਮਹਿਮਾਨਾਂ ਨੂੰ `ਜੀ ਆਇਆਂ` ਕਿਹਾ ਤੇ ਸਕੂਲ ਪ੍ਰਾਪਤੀਆਂ ਨਾਲ ਸਾਂਝ ਪੁਆਈ।ਉਨ੍ਹਾਂ ਕਿਹਾ ਜਿਥੇ ਸਕੂਲ ਦੀਆਂ ਵਿਦਿਆਰਥਣਾਂ ਨੈਸ਼ਨਲ, ਸਟੇਟ, ਜਿਲ੍ਹਾ ਪੱਧਰ ਤੇ ਪ੍ਰਾਪਤੀਆਂ ਕਰਕੇ ਸਕੂਲ ਅਤੇ ਪਰਿਵਾਰ ਦਾ ਨਾਮ ਰੌਸ਼ਨ ਕਰ ਰਹੀਆਂ ਹਨ ਉਥੇ ਹੀ ਸਮਾਜ ਵਿਚ ਆ ਰਹੀਆਂ ਕੁਰੀਤਿਆਂ ਸਬੰਧੀ ਹੋਕਾ ਦੇ ਕੇ ਸਮਾਜ ਨੂੰ ਸਮੇਂ-ਸਮੇਂ ਤੇ ਜਾਗਰੂਕ ਕਰਦੀਆਂ ਰਹਿੰਦੀਆਂ ਹਨ।ਆਉਣ ਵਾਲੇ ਸਮੇਂ ਵਿਚ ਇਨ੍ਹਾਂ ਤੋਂ ਵਧੇਰੇ ਪ੍ਰਾਪਤੀਆਂ ਦੀ ਉਮੀਦ ਕੀਤੀ ਜਾਂਦੀ ਹੈ।ਸਕੂਲ ਸਟਾਫ਼ ਅਤੇ ਵਿਦਿਆਰਥਣਾਂ ਨੂੰ ਉਨ੍ਹਾਂ ਦੀਆਂ ਉਪਲਬਧੀਆਂ ਤੇ ਹਾਰਦਿਕ ਮੁਬਾਰਕ ਦਿੱਤੀ ਜਾਂਦੀ ਹੈ।
ਸਭਿਆਚਾਰਕ ਪ੍ਰੋਗਰਾਮ ਅਧੀਨ ਲੋਕ ਗੀਤ ਅਤੇ ਸਕੂਲ ਦੀ ਗਿੱਧਾ ਟੀਮ ਨੇ ਦਰਸ਼ਕਾਂ ਨੂੰ ਮੰਤਰ ਮੁਗਧ ਕੀਤਾ। ਮੰਚ ਸੰਚਾਲਨ ਮੈਡਮ ਜਤਿੰਦਰ ਕੌਰ ਤੇ ਮੈਡਮ ਪ੍ਰੀਤਇੰਦਰ ਕੌਰ ਨੇ ਕੀਤਾ।ਇਸ ਮੌਕੇ ਜਸਵਿੰਦਰ ਸਿੰਘ ਰਿਟਾਇਰਡ ਏ.ਡੀ.ਸੀ, ਜੇ.ਪੀ ਸਿੰਘ, ਮਹਿੰਦਰਪਾਲ ਸਿੰਘ, ਰਾਜਵਿੰਦਰ ਸਿੰਘ, ਪਰਮ ਆਫਤਾਬ ਸਿੰਘ, ਕਮਲ ਅਰੋੜਾ, ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਗੁਲਬਰਗ ਸਿੰਘ, ਵਿਜੈਪਾਲ ਸਿੰਘ, ਤਰਮਨ ਸਿੰਘ, ਮੋਹਕਮ ਸਿੰਘ, ਸ੍ਰੀਮਤੀ ਨਰਿੰਦਰ ਕੌਰ, ਸ੍ਰੀਮਤੀ ਹਰਪ੍ਰੀਤ ਕੌਰ, ਸ੍ਰੀਮਤੀ ਕੁਲਬੀਰ ਕੌਰ, ਸ੍ਰੀਮਤੀ ਜਤਿੰਦਰ ਕੌਰ ਥਿੰਦ, ਸ੍ਰੀਮਤੀ ਰਮਨਦੀਪ ਕੌਰ, ਸ੍ਰੀਮਤੀ ਸ਼ਾਲੂ ਚਤਰਥ, ਸ੍ਰੀਮਤੀ ਮੀਨਾਕਸ਼ੀ ਸ਼ਰਮਾ, ਸ੍ਰੀਮਤੀ ਅਲਕਾ, ਸ੍ਰੀਮਤੀ ਮਨਦੀਪ ਕੌਰ ਅਤੇ ਸਮੂਹ ਸਟਾਫ ਹਾਜਰ ਸੀ।

 

 

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply