ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਊਰੋ) –
ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਦਿੱਤੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀਮਤੀ ਨੀਲਿਮਾ ਵੱਲੋਂ ਜ਼ਿਲਾ ਪਠਾਨਕੋਟ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਲਗਾਈ ਪਾਬੰਦੀ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਬਲਾਕ ਸੁਜਾਨਪੁਰ ਦੇ ਪਿੰਡ ਸੌਲੀ ਭੌਲੀ ਦੇ 5 ਕਿਸਾਨ ਮਾਨਵ ਕੁਮਾਰ, ਦੀਪਕ ਕੁਮਾਰ, ਪਰਵਿੰਦਰ ਸਿੰਘ, ਮਨੋਹਰ ਸਿੰਘ ਅਤੇ ਸੁਰਿੰਦਰ ਸਿੰਘ ਨੂੰ ਬਲਾਕ ਪੱਧਰੀ ਟੀਮ ਵੱਲੋਂ 62500/- ਜੁਰਮਾਨਾ ਕੀਤਾ ਗਿਆ। ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਟੀਮ ਵਿੱਚ ਅਮੀਰ ਸਿੰਘ ਪਟਵਾਰੀ, ਰਾਜ ਮਹਾਜਨ ਪਟਵਾਰੀ, ਐਸ.ਐਚ.ਓ ਸੁਜਾਨਪੁਰ ਦਾ ਨੁਮਾਇੰਦਾ ਹਵਾਲਦਾਰ ਮਦਨ ਲਾਲ ਹਾਜ਼ਰ ਸਨ। ਟੀਮ ਵੱਲੋਂ ਮੌਕੇ ਤੇ ਕਿਸਾਨਾਂ ਨਾੜ ਨੂੰ ਅੱਗ ਲਗਾ ਕੇ ਸਾੜਣ ਦੇ ਦੋਸ਼ ਵਿੱਚ ਨੋਟਿਸ ਜਾਰੀ ਕਰਕੇ ਜੁਰਮਾਨਾ ਕੀਤਾ ਗਿਆ।ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਪਠਾਨਕੋਟ ਵਿੱਚ ਕਿਸੇ ਵੀ ਖੇਤ ਵਿੱਚ ਲੱਗੀ ਅੱਗ ਬਾਰੇ ਰੀਮੋਟ ਸੈਂਸਿੰਗ ਸੈਂਟਰ ਲੁਧਿਆਣਾ ਵੱਲੋਂ ਐਸ.ਐਮ.ਐਸ ਰਾਹੀਂ ਪ੍ਰਾਪਤ ਹੋਈ ਸੂਚਨਾ `ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।ਉਨਾਂ ਦੱਸਿਆ ਕਿ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ) ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ `ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਤੋਂ 2500 ਰੁਪਏ ਤੋਂ 15 ਹਜ਼ਾਰ ਤੱਕ ਜ਼ੁਰਮਾਨਾ ਵਸੂਲਿਆ ਜਾਵੇਗਾ।ਉਨਾਂ ਕਿਹਾ ਕਿ ਆਮ ਕਰਕੇ ਕਣਕ ਦੀ ਕਟਾਈ ਤੋਂ ਬਾਅਦ ਰੀਪਰ ਨਾਲ 80-90 ਫੀਸਦੀ ਨਾੜ ਦੀ ਤੂੜੀ ਬਣਾ ਲਈ ਜਾਂਦੀ ਹੈ ਅਤੇ ਬਹੁਤ ਘੱਟ ਨਾੜ ਦਾ ਹਿੱਸਾ ਖੇਤ ਵਿੱਚ ਬਚਦਾ ਹੈ,ਜਿਸ ਨੂੰ ਕਿਸਾਨਾਂ ਵੱਲੋਂ ਅੱਗ ਲਗਾ ਕੇ ਸਾੜ ਦਿੱਤਾ ਜਾਂਦਾ ਹੈ।ਉਨਾਂ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਤਵੀਆਂ ਜਾਂ ਉਲਟਾਵੇਂ ਹੱਲ ਨਾਲ ਨਾੜ ਦੀ ਰਹਿੰਦ ਖੂੰਹਦ ਜ਼ਮੀਨ ਵਿੱਚ ਦਬਾਇਆ ਜਾ ਸਕਦਾ ਹੈ।ਉਨਾਂ ਕਿਸਾਨਾਂ ਨੂੰ ਕਣਕ ਦਾ ਨਾੜ ਨਾਂ ਸਾੜਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਸ ਤਰਾਂ ਝੋਨੇ ਦੀ ਪਰਾਲੀ ਨਾਂ ਸਾੜ ਕੇ ਜ਼ਿਲਾ ਪਠਾਨਕੋਟ ਨੂੰ ਪੰਜਾਬ ਪਹਿਲਾ ਪ੍ਰਦੂਸ਼ਣ ਮੁਕਤ ਜ਼ਿਲਾ ਬਨਾਉਣ ਵਿੱਚ ਵੱਡਾ ਯੋਗਦਾਨ ਪਾਇਆ ਸੀ, ਉਸੇ ਤਰਾਂ ਹੁਣ ਵੀ ਜ਼ਿਲੇ ਪ੍ਰਦੂਸ਼ਣ ਮੁਕਤ ਰੱਖਣ ਵਿੱਚ ਬਣਦਾ ਯੋਗਦਾਨ ਪਾਉਣ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media