ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਊਰੋ) –
ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਸਬ-ਜੇਲ ਪਠਾਨਕੋਟ ਦਾ ਦੌਰਾ ਕੀਤਾ ਗਿਆ।ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਜੀ ਵੱਲੋਂ ਸਬ-ਜੇਲ ਪਠਾਨਕੋਟ ਵਿਖੇ ਬੰਦ ਕੈਦੀਆਂ-ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਨ੍ਹਾਂ ਵੱਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨ੍ਹਾਂ ਹਵਾਲਾਤੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਨ੍ਹਾਂ ਸਾਰੇ ਹਵਾਲਾਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ। ਇਸ ਤੋਂ ਇਲਾਵਾ ਉਨ੍ਹਾਂ ਨੇ ਹਵਾਲਾਤੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ ਲਿਮੀਟੇਸ਼ਂ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ ਗਿਆ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media