Saturday, September 26, 2026

ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 8 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN0805201702ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਸਰਪੰਚ ਸੁਖਵਿੰਦਰ ਸਿੰਘ ਦੇ ਗ੍ਰਹਿ ਗੁਰੂ ਤੇਗ ਬਹਾਦਰ ਨਗਰ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ  ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਇਸ ਮੌਕੇ ਸੁਸਾਇਟੀ ਮੈਂਬਰਾਂ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਇਨਾਂ ਤੋਂ ਇਲਾਵਾ ਰਾਕੇਸ਼ ਸਿੰਘ, ਦਿਲਬਾਗ ਸਿੰਘ,ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਭੋਲਾ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਹਰਜਿੰਦਰ ਸਿੰਘ ਰਾਣਾ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ ਗ੍ਰਹਿ ਵਾਸੀ  ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply