ਜਲਿਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ
ਅੰਮਿ੍ਰਤਸਰ 8 ਮਈ, (ਪੰਜਾਬ ਪੋਸਟ ਗੁਰਪ੍ਰੀਤ ਸਿੰਘ) –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸੱਥਲ (ਰਾਮ ਤੀਰਥ) ਵਿਖੇ ਨਤਮਸਤਕ ਹੋ ਕੇ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਪਵਿੱਤਰ ਅਸਥਾਨਾਂ ’ਤੇ ਜਾਣਾ ਉਨਾਂ ਲਈ ਆਨੰਦਮਈ ਮੌਕਾ ਸੀ ਜੋ ਦੁਨਿਆਂ ਭਰ ਦੇ ਲੱਖਾਂ ਲੋਕਾਂ ਲਈ ਅਮਨ ਦਾ ਮੂਲ ਸਰੋਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅਤੇ ਉਨਾਂ ਦੇ ਕੈਬਿਨਟ ਸਾਥੀ ਹਾਲ ਹੀ ਵਿੱਚ ਹੋਈਆਂ ਪੰਜਾਬ ਦੇ ਵਿਧਾਨ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਏ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਨਾਂ ਪਵਿੱਤਰ ਅਸਥਾਨਾਂ ’ਤੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਵਿਕਾਸ ਲਈ ਅਰਦਾਸ ਕਰਨ ਲਈ ਆਏ ਹਨ ਜੋ ਉਨਾਂ ਦੀ ਸਰਕਾਰ ਦੀ ਪੂਰਨ ਵਚਨਬੱਧਤਾ ਹੈ।
ਮੁੱਖ ਮੰਤਰੀ ਨੇ ਆਪਣੇ ਕੈਬਿਨਟ ਸਾਥੀਆਂ ਅਤੇ ਕਾਂਗਰਸ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨਾਲ ਜਲਿਆਂਵਾਲੇ ਬਾਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਿਨਾਂ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ। ਕੈਪਟਨ ਨੇ ਭਾਵੁਕ ਹੁੰਦਿਆਂ ਕਿਹਾ ਇਨਾਂ ਸ਼ਹੀਦਾਂ ਦੀਆਂ ਯਾਦਾਂ ਭਾਰਤਵਾਸੀਆਂ ਲਈ ਸਦਾ ਪ੍ਰੇਰਨਾ ਸਰੋਤ ਰਹਿਣਗੀਆਂ।ਮੁੱਖ ਮੰਤਰੀ ਨਾਲ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ, ਅੰਮਿ੍ਰਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨਵੀਨ ਠੁਕਰਾਲ ਵੀ ਮੌਜੂਦ ਸਨ।
ਮੁੱਖ ਮੰਤਰੀ ਸਵੇਰ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਪਹਿਲਾਂ ਪਵਿੱਤਰ ਅਸਥਾਨ ਦੀ ਪਰਕਰਮਾ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਸਿਰੋਪਾ ਬਖਸ਼ਿਸ ਕਰਕੇ ਸਨਮਾਨਤ ਕੀਤਾ ਗਿਆ।
ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਮੁੱਖ ਮੰਤਰੀ ਜਲਿਆਂਵਾਲਾ ਬਾਗ ਅਤੇ ਉਸ ਉਪਰੰਤ ਦੁਰਗਿਆਣਾ ਮੰਦਰ ਗਏ ਜੋ ਮਾਂ ਦੁਰਗਾ ਦਾ ਪਵਿੱਤਰ ਅਸਥਾਨ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਆਪਣੇ ਕੈਬਿਨਟ ਸਾਥੀਆਂ ਨਾਲ ਸ਼੍ਰੀ ਰਾਮ ਤੀਰਥ ਸੱਥਲ ਵਿਖੇ ਵੀ ਗਏ ਜਿਥੋਂ ਉਹ ਹੁਸ਼ਿਆਰਪੁਰ ਲਈ ਰਵਾਨਾ ਹੋ ਗਏ। ਮੁੱਖ ਮੰਤਰੀ ਦਾ ਹੁਸ਼ਿਆਰਪੁਰ ਵਿਖੇ ਸਿਟਰਸ ਅਸਟੇਟ ਦਾ ਦੌਰਾ ਅਤੇ ਟਰੈਕਟਰ ਬਣਾਉਣ ਦੇ ਨਵੇਂ ਯੂਨਿਟ ਦਾ ਉਦਘਾਟਨ ਕਰਨ ਦਾ ਪ੍ਰੋਗਰਾਮ ਨਿਰਧਾਰਤ ਹੈ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media