Tuesday, November 24, 2026

ਕੈਪਟਨ ਸਰਕਾਰ ਵਲੋਂ ਵਿੱਢੀ ਨਸ਼ਾ ਵਿਰੋਧੀ ਮੁਹਿਮ ਦਾ ਲੋਕ ਸਾਥ ਦੇਣ- ਗੁਰਦੀਪ ਸਿੰਘ

Gurdeep Singh Algonਅਲਗੋਕੋਠੀ/ ਅਮਰਕੋਟ, 9 ਮਈ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਦੇ ਵਿਧਿਾਇਕ ਸੁੱਖਪਾਲ ਸਿੰਘ ਭੁੱਲਰ ਹਲਕੇ ਵਿਚ ਵਿਕਾਸ ਦੀ ਹਨੇਰੀ ਲਿਆਉਣਗੇ ਤੇ ਪਿੰਡਾਂ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਕੇ ਪਿੰਡ ਸ਼ਹਿਰਾਂ ਬਰਾਬਰ ਸੁੱਖ ਸਹੂਲਤਾਂ ਮੁਹਈਆ ਕਰਵਾਉਣਗੇ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅਲਗੋਕੋਠੀ ਦੇ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜੋ ਕਦਮ ਚੁੱਕੇ ਜਾ ਰਹੇ ਹਨ, ਉਹ ਸ਼ਲਾਘਾਯੋਗ ਹਨ।ਪੰਜਾਬ ਵਿੱਚ ਪਿਛਲੇ 10 ਸਾਲਾਂ ਦੇ ਅਰਸੇ ਦੋਰਾਨ ਨਸ਼ਿਆਂ ਨਾਲ ਜਵਾਨੀ ਪੂਰੀ ਤਰਾਂ ਬਰਬਾਦ ਹੋ ਰਹੀ ਹੈ ਤੇ ਇਸ ਨੇ ਘਰਾਂ ਦੇ ਘਰ ਤਬਾਹ ਕਰਕੇ ਰੱਖ ਦਿਤੇ ਹਨ ।ਉਨਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਵਿੱਢੀ ਨਸ਼ਾ ਵਿਰੋਧੀ ਮੁਹਿਮ ਦਾ ਹਰੇਕ ਵਿਅਕਤੀ ਨੂੰ ਸਾਥ ਦੇਣ ਤੋਂ ਪਿਛੇ ਨਹੀ ਹਟਣਾ ਚਾਹੀਦਾ ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply