Sunday, October 11, 2026

ਬੀ.ਐਸ.ਐਨ.ਐਲ ਵਰਕਰ ਯੂਨੀਅਨ ਨੇ ਮੰਗਾਂ ਸਬੰਧੀ ਕੀਤੀ ਗੇਟ ਰੈਲੀ

PPN0905201709ਫਾਜ਼ਿਲਕਾ, 9 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) ਬੀ.ਐਸ.ਐਨ.ਐਲ ਕੈਜੂਅਲ ਐਂਡ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਸਰਕਲ ਬ੍ਰਾਂਚ ਫਾਜ਼ਿਲਕਾ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸਥਾਨਕ ਟੈਲੀਫੋਨ ਐਕਸਚੇਂਜ ਦੇ ਗੇਟ ਦੇ ਸਾਹਮਣੇ ਐਸ.ਐਸ.ਏ ਫਿਰੋਜ਼ਪੁਰ ਦੇ ਮੀਤ ਪ੍ਰਧਾਨ ਸੁਰਜੀਤ ਸਿੰਘ ਦੀ ਪ੍ਰਧਾਨਗੀ ਵਿਚ ਵੇਟ ਰੈਲੀ ਕੀਤੀ ਗਈ। ਜਿਸ ਵਿਚ ਵੱਖ ਵੱਖ ਐਕਸਚੇਂਜਾਂ ਤੋਂ ਵੱਡੀ ਗਿਣਤੀ ਵਿਚ ਵਰਕਰ ਸ਼ਾਮਲ ਹੋਏ।  ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਐਸ.ਐਸ.ਏ ਫਿਰੋਜ਼ਪੁਰ ਦੇ ਮੀਤ ਪ੍ਰਧਾਨ ਸੁਰਜੀਤ ਸਿੰਘ, ਸੰਦੀਪ ਕੁਮਾਰ, ਸਤਪਾਲ ਸਿੰਘ, ਲੇਖ ਰਾਜ, ਰਾਜਪਾਲ ਸਿੰਘ ਜਲਾਲਾਬਾਦ, ਹਰਨਾਮ ਚੰਦ, ਭੈਰਜਾ ਰਾਮ, ਬੂਟਾ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਵਰਕਰਾਂ ਦੀਆਂ ਮੰਗਾਂ ਸਬੰਧੀ ਬੀਮੇ ਸਮੇਂ ਦੇ ਦੌਰਾਨ ਡੀਈਟੀ ਅਤੇ ਅਡੀਸ਼ਨਲ ਡਿਪਟੀ ਕਮਿਸ਼ਨਰ ਫਾਜ਼ਿਲਕਾ ਨੂੰ ਮੰਗ ਪੱਤਰ ਸੋਂਗੇ ਗਏ ਹਨ, ਪਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।ਉਨ੍ਹਾਂ ਮੰਗ ਕਰਦੇ ਹੋਏ ਕਿਹਾ ਕਿ ਵਰਕਰਾਂ ਤੋਂ ਪੂਰਾ ਮਹੀਨਾ ਕੰਮ ਲਿਆ ਜਾਵੇ ਅਤ ਘੱਟ ਤੋਂ ਘੱਟ ਉਜ਼ਰਤ ਮਿਨੀਵੇਜ਼ ਦੇ ਹਿਸਾਬ ਨਾਲ ਤਨਖਾਹ ਦਿੱਤੀ ਜਾਵੇ, ਵਰਕਰਾਂ ਦਾ ਈਪੀਐਫ ਕੱਟਿਆ ਜਾਵੇ ਅਤੇ ਈਐਸਆਈ ਕਾਰਡ ਜਾਰੀ ਕੀਤੇ ਜਾਣ, ਹਫ਼ਤੇਵਾਰੀ ਛੁੱਟੀ ਦਿੱਤੀ ਜਾਵੇ ਅਤੇ ਈਪੀਐਫ ਫੰਡ ਵਿਚੋਂ ਹੋਏ ਘਪਲੇ ਦੀ ਜਾਂਚ ਕੀਤੀ ਜਾਵੇ, ਕੱਢੇ ਹੋਏ ਵਰਕਰਾਂ ਨੂੰ ਬਹਾਲ ਕੀਤਾ ਜਾਵੇ, ਮਜ਼ਦੂਰਾਂ ਨੂੰ ਬੀਐਸਐਨਐਲ ਦੇ ਪਹਿਚਾਣ ਪੱਤਰ ਜਾਰੀ ਕੀਤੇ ਜਾਣ ਅਤੇ ਵਰਕਰਾਂ ਦੇ ਸ਼ੋਸ਼ਨ ਨੂੰ ਰੋਕਿਆ ਜਾਵੇ।
ਇਸ ਮੌਕੇ ਵਰਕਰਾਂ ਨੇ ਬੀ.ਐਸ.ਐਨ.ਐਲ ਮੈਨੇਜ਼ਮੈਂਟ ਦੇ ਖਿਲਾਫ਼ ਨਾਅਰੇਬਾਜੀ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਵਰਕਰਾਂ ਵੱਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply