ਫਾਜ਼ਿਲਕਾ, 9 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) ਪੀ.ਸੀ.ਆਰ.ਏ ਨਿਦੇਸ਼ਿਤ ਉਰਜ਼ਾ ਸੁਰੱਖਿਆ ਦੀ ਜਿੰਮੇਵਾਰੀ, ਜਨ ਜਨ ਦੀ ਹਿੱਸੇਦਾਰੀ ਪ੍ਰੋਗਰਾਮ ਤਹਿਤ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਦੇ ਵਿੱਤੀ ਸਾਖ਼ਰਤਾ ਕੇਂਦਰ ਵੱਲੋਂ ਸਥਾਨਕ ਸੰਗਮ ਕੰਪਿਊਟਰ ਦੇ ਸਹਿਯੋਗ ਨਾਲ ਇੱਕ ਸੈਮੀਨਾਰ ਦਾ ਅਯੋਜਨ ਕਰਕੇ ਵਿਦਿਆਰਥੀਆਂ ਨੂੰ ਬੈਂਕ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ ਵੰਖ ਜਨ ਯੋਜਨਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ।ਐਲ.ਡੀ.ਐਮ ਪਰਮਜੀਤ ਕੋਚਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਇਨ੍ਹਾਂ ਯੋਜਨਾਵਾਂ ਦੀ ਜਾਣਕਾਰੀ ਦਿੱਤੀ।ਵਿੱਤੀ ਸਾਖ਼ਰਤਾ ਸਲਾਹਕਾਰ ਸਤਪਾਲ ਸੇਤੀਆ, ਸਮਾਜਿਕ ਸੁਰੱਖਿਆ ਯੋਜਨਾ ਅਧਿਕਾਰੀ ਸੁਭਾਸ਼ ਡੋਡਾ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ।
ਸ਼੍ਰੀ ਕੋਚਰ ਨੇ ਦੱਸਿਆ ਕਿ ਪ੍ਰਧਾਨਮੰਤਰੀ ਸੁਰੱਖਿਆ ਬੀਮਾ ਯੋਜਨਾ ਦੇ ਤਹਿਤ ਕੋਈ ਵੀ ਵਿਅਕਤੀ ਸਿਰਫ਼ 12 ਰੁਪਏ ਸਲਾਨਾ ਕਿਸਤ ਦੇਕੇ 2 ਲੱਖ ਰੁਪਏ ਤੱਥ ਦਾ ਬੀਮਾ ਪ੍ਰਾਪਤ ਕਰ ਸਕਦਾ ਹੈ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਦੇ ਤਹਿਤ ਸਿਰਫ਼ 330 ਰੁਪਏ ਦੀ ਸਲਾਨਾ ਕਿਸਤ ਦੇਕੇ 2 ਲੱਖ ਰੁਪਏ ਦਾ ਜੀਵਨ ਬੀਮਾ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਸਕਿਲ ਇੰਡੀਆ ਡਿਵੈਲਪਮੈਂਟ ਯੋਜਨਾ ਸਮੇਤ ਹੋਰਨਾਂ ਯੋਜਨਾਵਾਂ ਦਾ ਭਰਪੂਰ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਤੇ ਬੈਂਕ ਵੱਲੋਂ ਸਸਤੇ ਮੁੱਲਾਂ ਤੇ ਲੋਨ ਅਤੇ ਕਰਜ਼ ਮੁਹੱਇਆ ਕਰਵਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਸੰਗਮ ਕੰਪਿਊਟਰ ਦੇ ਸੰਚਾਲਕ ਰਾਜਨ ਲੂਨਾ, ਰਜਤ ਲੂਨਾ ਤਅੇ ਸਮੂਹ ਸਟਾਫ਼ ਨੇ ਬੈਂਕ ਅਧਿਕਾਰੀਆਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media