Sunday, October 11, 2026

ਵਿਸ਼ਾਲ ਮੈਡੀਕਲ ਜਾਂਚ ਕੈਂਪ 12 ਮਈ ਨੂੰ

ਫਾਜ਼ਿਲਕਾ, 9 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਸ਼ਹਿਰੀ ਮੁਢਲੇ ਸਿਹਤ ਜਾਂਚ ਕੇਂਦਰ ਧੋਬੀਘਾਟ ਸਰਕਲ ਵੱਲੋਂ ਫਾਜ਼ਿਲਕਾ ਦੇ ਐਸਡੀ ਹਾਈ ਸਕੂਲ ਦੇ ਨਾਲ ਸਥਿਤ ਸ਼੍ਰੀ ਸਨਾਤਮ ਧਰਮ ਬਾਵੜੀ ਸਭਾ ਦੇ ਵੇਹੜੇ ਵਿਚ 12 ਮਈ ਨੂੰ ਮੁਫ਼ਤ ਵਿਸ਼ਾਲ ਮੈਡੀਕਲ ਜਾਂਚ ਕੈਂਪ ਲਗਾਇਆ ਜਾਵੇਗਾ।ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਲੱਗਣ ਵਾਲੇ ਇਸ ਕੈਂਪ ਵਿਚ ਇਲਾਕੇ ਦੇ ਪ੍ਰਸਿੱਧ ਅੱਖਾਂ ਦੇ ਮਾਹਿਰ ਡਾ. ਐਸ.ਪੀ.ਗਰਗ, ਮਹਿਲਾ ਰੋਗ ਮਾਹਿਰ ਡਾ. ਅੰਕਿਤਾ ਜਸੂਜਾ, ਈ.ਐਨ.ਟੀ ਸਪੈਸ਼ਲਿਸਟ ਡਾ. ਨਰਿੰਦਰ ਸੇਠੀ, ਬਾਲ ਰੋਗ ਮਾਹਿਰ ਡਾ. ਐਨ.ਐਮ ਚੁੱਘ ਆਪਣੀਆਂ ਮੁਫ਼ਤ ਸੇਵਾਵਾਂ ਦੇਣਗੇ। ਇਸ ਮੌਕੇ ਮਰੀਜ਼ਾਂ ਨੂੰ ਸਿਹਤ ਦੀ ਜਾਂਚ ਤੋਂ ਬਾਅਦ ਮੁਫ਼ਤ ਦਵਾਈਆਂ ਵੀ ਵੰਡੀਆਂ ਜਾਣਗੀਆਂ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply