ਫਾਜ਼ਿਲਕਾ, 9 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੁੰਧ ਰਾਮ ਬਿਸ਼ਨੋਈ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਕਿਸਾਨਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਬੁੱਧਰਾਮ ਬਿਸ਼ਨੋਈ, ਮੀਤ ਪ੍ਰਧਾਨ ਸੁਭਾਸ਼ ਗੋਦਾਰਾ, ਜ਼ਿਲ੍ਹਾ ਪ੍ਰੈਸ ਸਕੱਤਰ ਮਨਪ੍ਰੀਤ ਸਿੰਘ ਸੰਧੂ, ਮੀਤ ਪ੍ਰਧਾਨ ਜਲਾਲਾਬਾਦ ਸੁਖਚੈਨ ਸਿੰਘ, ਜ਼ਿਲ੍ਹਾ ਪ੍ਰਮੁੱਖ ਸਕੱਤਰ ਮੱਖਣ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ, ਯਾਦਵਿੰਦਰ ਸਿੰਘ ਬਲਾਕ ਪ੍ਰਧਾਨ ਫਾਜ਼ਿਲਕਾ ਅਤੇ ਢੋਲਾ ਸਿੰਘ, ਸੁੱਚਾ ਸਿੰਘ ਤੇਜ਼ਾ ਸਿੰਘ ਪਿੰਡ ਘੱਟਿਆਂ ਵਾਲੀ ਨੇ ਕਿਹਾ ਕਿ ਸਰਕਾਰ ਨੇ ਪ੍ਰਦੂਸ਼ਨ ਤੇ ਰੋਕ ਲਗਾਉਣ ਲਈ ਕਿਸਾਨਾਂ ਨੂੰ ਨਾੜ ਸਾੜ੍ਹਣ ਤੋਂ ਰੋਕਣ ਕਾਰਨ ਕਿਸਾਨਾਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ, ਕਿਉਂਕਿ ਕਣਕ ਦੇ ਨਾੜ ਨੂੰ ਖ਼ਤਮ ਕਰਨ ਲਈ ਜ਼ਮੀਨ ਨੂੰ ਕਾਫ਼ੀ ਵਾਰ ਵਾਹੁਣਾ ਪੈਂਦਾ ਹੈ ਜਿਸ ਤੇ ਬਹੁਤ ਜਿਆਦਾ ਖਰਚ ਆਉਂਦਾ ਹੈ। ਇਸ ਲਈ ਕਿਸਾਨਾਂ ਦੇ ਕੋਲ ਆਪਣੇ ਸੰਦ ਨਹੀਂ ਹਨ ਅਤੇ ਆਰਥਿਕ ਰੂਪ ਨਾਲ ਕਮਜ਼ੋਰ ਹੋਣ ਕਾਰਨ ਕਿਾਨ ਵਹਾਈ ਨਹੀਂ ਕਰਵਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਨਾੜ ਨੂੰ ਅੱਗ ਲਗਾਉਂਦਾ ਹੈ ਤਾਂ ਸਰਕਾਰ ਵੱਲੋਂ ਉਸ ਕਿਸਾਨ ਨੂੰ 5000 ਰੁਪਏ ਜ਼ੁਰਮਾਨਾ ਅਤੇ ਕਾੂਨੀ ਕਾਰਵਾਈ ਕੀਤੀ ਜਾਂਦੀ ਹੈ।ਇਸ ਲਈ ਕਿਾਨ ਨੂੰ ਬਚਾਉਣ ਲਈ 5000 ਰੁਪਏ ਪ੍ਰਤੀ ਏਕੜ ਵਹਾਈ ਦਾ ਖਰਚ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਵੇਖਦੇ ਹੋਏ ਪੰਜਾਬ ਪੱਧਰ ਤੇ ਇਹ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤੇ ਜਾਣ। ਜਿਸ ਤੋਂ ਬਾਅਦ ਯੂਨੀਅਨ ਮੈਂਬਰਾਂ ਵੱਲੋਂ ਅਡੀਸ਼ਨਲ ਡਿਪਟੀ ਕਸ਼ਿਨਰ ਨੂੰ ਮੰਗ ਪੱਤਰ ਸੋਂਪਿਆ ਗਿਆ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media