Thursday, June 25, 2026

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

PPN0905201718ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਸੀਨੀਅਰ ਵਿੰਗ ਵੱਲੋਂ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸ੍ਰੀ ਕਲੀਗੀਧਰ ਗੁਰਦੁਆਰਾ ਸਾਹਿਬ ਵਿਖੇ ਸਿੱਖ ਧਰਮ ਦੇ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ ਗਿਆ। ਦੱਸਵੀਂ ਸੀ ਦੀ ਵਿਦਿਆਰਥਣ ਸਿਮਰਨਦੀਪ ਕੌਰ ਨੇ ਗੁਰੂ ਜੀ ਦੇ ਜੀਵਨ ਤੇ ਚਾਨਣਾ ਪਾਉਂਦੇ ਹੋਏ ਭਾਸ਼ਣ ਦਿੱਤਾ, ਸਨੇਹਦੀਪ ਕੌਰ ਦਸਵੀਂ ਆਈ ਨੇ ਗੁਰੂ ਜੀ ਦੀ ਮਹਿਮਾ ਵਿੱਚ ਕਵਿਤਾ ਗਾਇਨ ਕੀਤੀ ਅਤੇ ਸੀਨੀਅਰ ਵਿੰਗ ਅੱਠਵੀਂ ਕਲਾਸ ਦੇ ਕਵੀਸ਼ਰੀ ਜਥਾ ਰਵਿੰਦਰਪਾਲ ਸਿੰਘ, ਨੌਵੀਂ ਦੇ ਅਵਨੀਤਪਾਲ ਸਿੰਘ, ਦੱਸਵੀਂ ਦੇ ਕਰਨਬੀਰ ਸਿੰਘ ਅਤੇ ਅਰਮਾਨਦੀਪ ਸਿੰਘ ਨੇ ਗੁਰੂ ਸਾਹਿਬ ਜੀ ਦੇ ਜੀਵਨ ਤੇ ਕਵਿਸ਼ਰੀ ਗਾਇਨ ਕੀਤੀ।
ਸਵਿੰਦਰ ਸਿੰਘ ਕੱਥੂਨੰਗਲ ਵਿਸ਼ੇਸ਼ ਤੌਰ ਤੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ।ਉਹਨਾਂ ਵਿਦਿਆਰਥੀਆਂ ਨੁੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਸੇਧ ਲੈਣ ਅਤੇ ਮਾਤਾ ਪਿਤਾ ਦੇ ਆਗਿਆਕਾਰੀ ਤੇ ਉਹਨਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਨਵਪ੍ਰੀਤ ਸਿੰਘ ਨੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰ ਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਸੇਧ ਲੈ ਕੇ ਗੁਰਸਿੱਖੀ ਵਾਲਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ।ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਪਣੇ ਸੰਬੋਧਨ ਰਾਹੀਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਗੁਰੂ ਦੀ ਮਹੱਤਤਾ ਤੋਂ ਜਾਣੂ ਕਰਵਾਉਂਦੇ ਹੋਏ ਗੁਰੂ ਸ਼ਬਦ ਨਾਲ ਜੁੜਨ ਅਤੇ ਗੁਰਬਾਣੀ ਪੜ੍ਹਨ ਲਈ ਉਤਸ਼ਾਹਿਤ ਕੀਤਾ।ਅੰਤ ਵਿੱਚ ਕੀਰਤਨੀ ਜਥੇ ਅਤੇ ਬਾਕੀ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮੁੱਖਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ, ਧਾਰਮਿਕ ਅਧਿਆਪਕਾ ਸ੍ਰੀਮਤੀ ਸੁਖਜੀਤ ਕੌਰ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply