ਬਟਾਲਾ, 9 ਮਈ (ਪੰਜਾਬ ਪੋਸਟ ਨਰਿੰਦਰ ਬਰਨਾਲ) –
ਪੰਜਾਬ ਕਲਾ ਪ੍ਰੀਸ਼ਦ ਵੱਲੋਂ 13 ਮਈ ਨੂੰ ਬਟਾਲਾ ਦੇ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਸ਼ਿਵ ਕੁਮਾਰ ਬਟਾਲਵੀ ਜੀ ਦੀਆਂ ਰਚਨਾਵਾਂ ਤੇ ਕਾਵਿ-ਗਾਇਨ, ਕਵੀ ਦਰਬਾਰ ਅਤੇ ਸ਼ਿਵ ਬਟਾਲਵੀ ਦੀ ਰਚਨਾ ‘ਤੇ ਅਧਾਰਿਤ ਨਾਟਕ ‘ਲੂਣਾ’ ਦੀ ਪੇਸ਼ਕਾਰੀ ਕੀਤੀ ਜਾਵੇਗੀ।ਇਸ ਸਮਾਗਮ ਦੇ ਮੁੱਖ ਮਹਿਮਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਸ਼ਾਮਲ ਹੋਣਗੇ।
ਇਹ ਜਾਣਕਾਰੀ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਪਸਨ ਸਤਿੰਦਰ ਸਤੀ ਨੇ ਅੱਜ ਬਟਾਲਾ ਦੇ ਸ਼ਿਵ ਆਡੀਟੋਰੀਅਮ ‘ਚ ਪ੍ਰੋਗਰਾਮ ਸਬੰਧੀ ਜਾਇਜ਼ਾ ਲੈਣ ਮੌਕੇ ਸਾਂਝੀ ਕੀਤੀ।ਸਤਿੰਦਰ ਸੱਤੀ ਨੇ ਕਿਹਾ ਕਿ ਸ਼ਿਵ ਕੁਮਾਰ ਬਟਾਲਵੀ ਪੰਜਾਬੀ ਸਾਹਿਤ ਦਾ ਉਹ ਕੋਹੇਨੂਰ ਹੀਰਾ ਹੈ, ਜਿਸ ਨੇ ਪੰਜਾਬੀ ਮਾਂ ਬੋਲੀ ਨੂੰ ਪੂਰੀ ਦੁਨੀਆਂ ‘ਚ ਮਾਣ ਦਿਵਾਇਆ ਹੈ।ਉਨਾਂ ਕਿਹਾ ਕਿ ਪੰਜਾਬ ਕਲਾ ਪ੍ਰੀਸ਼ਦ ਇਸ ਮਹਾਨ ਸ਼ਾਇਰ ਨੂੰ ਸ਼ਰਧਾਂਜਲੀ ਦੇਣ ਲਈ ਕੀਤੇ ਜਾ ਰਹੇ ਇਸ ਸਮਾਗਮ ‘ਚ ਕਲਾ ਦੀਆਂ ਵੱਖ-ਵੱਖ ਵੰਨਗੀਆਂ ਖਿੱਚ ਦਾ ਕੇਂਦਰ ਹੋਣਗੀਆਂ।ਇਸ ਮੌਕੇ ਉਨਾਂ ਨਾਲ ਹਰਮਨਜੀਤ ਸਿੰਘ, ਦਮਨਬੀਰ ਸਿੰਘ ਵੀ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media