Friday, October 9, 2026

ਬੱਚਿਆਂ ਨੇ ਉਤਸ਼ਾਹ ਨਾਲ ਮਨਾਇਆ `ਮਾਂ ਦਿਵਸ`

ਬਠਿੰਡਾ, 10 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN1005201706ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਾਂ ਦੇ ਪਿਆਰ ਨੂੰ ਸਮਰਪਿਤ ‘‘ਮਾਂ ਦਿਵਸ” ਪੂਰੇ ਉਤਸਾਹ ਨਾਲ ਮਨਾਇਆ ਗਿਆ ਤੇ ਇਸ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ।ਵਿਦਿਆਰਥੀਆਂ ਨੇ ਮਾਂ ਦੇ ਪਿਆਰ ਨੂੰ ਸਮਰਪਿਤ ਗੀਤ, ਨਾਚ, ਕਵਿਤਾਵਾਂ ਅਤੇ ਨਾਟਕ ਪੇਸ਼ ਕੀਤੇ ਗਏ।ਸਕੂਲ ਦੀਆਂ ਵੱਖ ਵੱਖ ਕਲਾਸਾਂ ਵਿਚ ਕਾਰਡ ਬਣਾਉਣ ਅਤੇ ਵਿਚਾਰ ਲਿਖਣ ਦੇ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਵਿਦਿਆਰਥੀਆਂ ਨੇ ਬੇਹੱਦ ਆਕਰਸ਼ਤ ਕਾਰਡ ਬਣਾਏ ਅਤੇ ਭਾਵਪੂਰਤ ਅੰਦਾਜ਼ ਵਿੱਚ ਮਾਂ ਦੇ ਪਿਆਰ ਨੂੰ ਚਿਤਰਿਆ। ਸਕੂਲ ਪਿ੍ਰੰਸੀਪਲ ਮੈਡਮ ਅੰਜੂ ਡੋਗਰਾ ਨੇ ਕਿਹਾ ਕਿ ਪ੍ਰਮਾਤਮਾ ਹਰ ਜਗ੍ਹਾ ਨਹੀ ਪਹੁੰਚ ਸਕਦਾ, ਇਸ ਲਈ ਉਸ ਨੇ ਮਾਂ ਦੀ ਰਚਨਾ ਕੀਤੀ। ਇਸ ਲਈ ਸਾਨੂੰ ਮਾਂ ਦਾ ਸਨਮਾਨ ਕਰਨਾ ਚਾਹੀਦਾ ਹੈ।ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰਰੈਕਟਰ ਪ੍ਰੋ: ਐਮ .ਐਲ ਰਅੋੜਾ, ਵਾਈਸ ਪਿ੍ਰੰਸੀਪਲ ਕੁਲਵੰਤ ਕੌਰ, ਜੇ.  ਐਸ ਸੰਧੂ ਤੇ ਸਮੂਹ ਸਟਾਫ ਹਾਜਰ ਸੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply