Thursday, June 25, 2026

ਸਮਾਜਿਕ ਕਦਰਾ ਕੀਮਤਾਂ ਨੂੰ ਤਾਰ-ਤਾਰ ਕਰਦੇ ਸੀਰੀਅਲਾਂ ਤੇ ਰਿਆਲਟੀ ਸ਼ੌਆਂ `ਤੇ ਸੈਸਰਸ਼ਿਪ ਦਾ ਸ਼ਿਕੰਜਾ ਸ਼ਲਾਘਾਯੋਗ – ਇਪਟਾ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ ਬਿਊਰੋ) –Ipta pic.. ਇਪਟਾ, ਪੰਜਾਬ ਨੇ ਸੂਚਨਾ ਅਤੇ ਪ੍ਰਸਾਰਣ ਮੰਤਰਾਲ ਦੇ ਮੰਤਰੀ ਵੈਂਕਈਆ ਨਾਇਡੂ, ਜੁਆਇੰਟ ਸਕੱਤਰ ਸੰਜੇ ਮੂਰਥੇ ਅਤੇ ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ ਦੇ ਚੈਅਰਪਰਸਨ ਪਹਿਲਾਜ ਨਹਿਲਾਨੀ ਨੂੰ ਪੱਤਰ ਲਿਖ ਕੇ ਮੰਤਰਾਲੇ ਵੱਲੋਂ ਟੈਲੀਵੀਜ਼ਨ ਚੈਨਲਾਂ ਉਪਰ ਚੱਲ ਰਹੇ ਅਮੀਰ ਤੇ ਨਿਰੋਏ ਭਾਰਤੀ ਵਿਰਸੇ, ਰਿਸ਼ਤਿਆਂ ਅਤੇ ਸਮਾਜਿਕ ਕਦਰਾਂ ਕੀਮਤਾਂ ਨੂੰ ਤਹਿਸ-ਨਹਿਸ ਕਰਦੇ ਸੀਰੀਅਲਾਂ, ਰਿਆਲਟੀ ਅਤੇ ਕਰਾਇਮ ਸ਼ੋਆਂ ਉਪਰ ਸੈਂਸਰਸ਼ਿਪ ਦਾ ਸ਼ਿਕੰਜਾ ਕੱਸਣ ਦੀ ਸ਼ਲਾਘਾ ਕਰਦੇ ਕਿਹਾ ਕਿ ਲੱਚਰ, ਅਸ਼ਲੀਲ, ਹਿੰਸਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਦੇ ਗੀਤ ਟੈਲੀਵੀਜ਼ਨ ਚੈਨਲਾਂ ਉਪਰ ਬਿਨਾਂ ਰੋਕ ਟੋਕ ਪ੍ਰਸਾਰਿਤ ਹੋ ਰਹੇ ਹਨ।ਜੋ ਸਾਡੀ ਨੌਜਵਾਨੀ ਨਸ਼ੇੜੀ, ਹਿੰਸਕ ਅਤੇ ਅਸ਼ਲੀਲ ਤੇ ਲੱਚਰ ਬਣਾ ਰਹੇ ਹਨ।ਇਨਾਂ ਬੇਹੁੱਦੇ ਗੀਤਾ ਉਪਰ ਵੀ ਸੈਂਸਰਸ਼ਿਪ ਦਾ ਸਿਕੰਜਾ ਕੱਸਣ ਦੀ ਜ਼ਰੂਰਤ ਹੈ।ਇਹ ਵਰਤਾਰਾ ਸਮਾਜ ਨੂੰ ਜ਼ਹਿਨੀ ਅਤੇ ਮਾਨਿਸਕ ਤੌਰ ’ਤੇ ਬਿਮਾਰ ਅਤੇ ਤਬਾਹ ਕਰਨ ਦੇ ਨਾਲ ਨਾਲ ਸਾਡੇ ਸਭਿਆਚਾਰ ਨੂੰ ਵੀ ਪ੍ਰਦੂਸ਼ਿਤ ਕਰ ਰਿਹਾ ਹੈ।
ਇਪਟਾ, ਪੰਜਾਬ ਦੇ ਪ੍ਰਧਾਨ ਇੰਦਰਜੀਤ ਰੂਪੋਵਾਲੀ ਅਤੇ ਜਨਰਲ ਸਕੱਤਰ ਸੰਜੀਵਨ ਸਿੰਘ ਨੇ ਇਹ ਜਾਣਕਾਰੀ ਦਿੰਦੇ ਕਿਹਾ ਇਪਟਾ, ਪੰਜਾਬ ਵੱਲੋਂ ਲੱਚਰ, ਅਸ਼ਲੀਲ ਅਤੇ ਹਿੰਸਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਦੇ ਗੀਤਾਂ ’ਤੇ ਸਖਤੀ ਨਾਲ ਰੋਕ ਲਾਉਂਣ ਲਈ ਸਾਬਕਾ ਮੁੱਖ ਮੰਤਰੀ ਪੰਜਾਬ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਲਿਖੇ ਪੱਤਰ ਦੇ ਜਵਾਬ ਵਿਚ ਡਾਇਰੈਕਟਰ ਸੂਚਨਾਂ ਤੇ ਲੋਕ ਸੰਪਰਕ ਵਿਭਾਗ, ਪੰਜਾਬ ਚੰਡੀਗੜ੍ਹ ਨੇ ਇਪਟਾ, ਪੰਜਾਬ ਨੂੰ ਪੱਤਰ ਨੰ. ਪੀ.ਆਰ (ਗ.ਨ)-2016/26415 ਮਿਤੀ 2/11/2016 ਰਾਂਹੀ ਜਾਣੂ ਕਰਵਾਇਆ ਸੀ ਕਿ ਵਿਧਾਨ ਸਭਾ ਵਿਚ ਮਿਤੀ 24.9.2015 ਵਿਚ ਵੱਖ-ਵੱਖ ਟੀ.ਵੀ ਚੈਨਲਾਂ ਵੱਲੋ ਦੋ ਅਰਥੀ ਅਤੇ ਅਸ਼ਲੀਲ ਗੀਤਾਂ ਅਤੇ ਵੀਡੀਓ ਦੇ ਪ੍ਰਸਾਰਣ ਉਪਰ ਹੋਈ ਬਹਿਸ ਨੂੰ ਮੱਦੇਨਜ਼ਰ ਰੱਖਦੇ ਵਿਭਾਗ ਵੱਲੋਂ ਸਕੱਤਰ, ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਭਾਰਤ ਸਰਕਾਰ ਨੂੰ ਅਰਧ ਸਰਕਾਰੀ ਪੱਤਰ ਨੰ. 392 ਮਿਤੀ 18/3/16 ਲਿਖਕੇ ਪੰਜਾਬ ਵਿਚ ਲੱਚਰ, ਅਸ਼ਲੀਲ, ਹਿੰਸਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਦੀ ਗਾਇਕੀ ਨੂੰ ਸਖਤੀ ਨਾਲ ਰੋਕਣ ਲਈ ਪੰਜਾਬ ਵਿਚ ਸੈਂਸਰ ਬੋਰਡ ਦਾ ਖੇਤਰੀ ਦਫਤਰ ਬਣਾਉਣ ਲਈ ਵਿਚਾਰ ਕਰਨ ਦੀ ਬੇਨਤੀ ਕੀਤੀ ਹੈ।
ਉਨਾਂ ਅੱਗੇ ਕਿਹਾ ਕਿ ਬੇਸ਼ਕ ਸਮਾਜ ਦੀਆਂ ਮੁੱਢਲੀਆ ਲੋੜਾਂ ਕੁੱਲੀ, ਗੁੱਲੀ ਅਤੇ ਜੁੱਲੀ ਹਨ। ਇਨ੍ਹਾਂ ਨੂੰ ਪਹਿਲ ਵੀ ਦੇਣੀ ਚਾਹੀਦੀ ਹੈ।ਪਰ ਜੇ ਸਮਾਜ ਜ਼ਹਿਨੀ ਅਤੇ ਮਾਨਿਸਕ ਤੌਰ ’ਤੇ ਬਿਮਾਰ, ਅਪੰਗ ਅਤੇ ਕੰਗਾਲ ਹੋ ਜਾਵੇਗਾ ਤਾਂ ਚਾਹੇ ਅਸੀਂ ਜਿੰਨੀ ਮਰਜ਼ੀ ਤੱਰਕੀ ਕਰ ਲਈਏ, ਚੰਨ ਤਾਰਿਆਂ ਦੇ ਭੇਦ ਪਾ ਲਈਏ, ਜ਼ਮੀਨ-ਅਸਮਾਨ ਖੰਗਾਲ ਸੁੱਟੀਏ ਇਸ ਸਭ ਦਾ ਕੋਈ ਮਤਲਬ ਨਹੀਂ ਕਿਉਂਕਿ ਮਾਨਿਸਕ ਤੌਰ ’ਤੇ ਬਿਮਾਰ ਅਤੇ ਅਪੰਗ ਬੰਦੇ ਲਈ ਸਭ ਕੁੱਝ ਅਰਥਹੀਣ ਹੈ। ਪੁਰਾਣੇਂ ਸਮਿਆਂ ਵਾਂਗ ਅੱਜ ਕਿਸੇ ਵੀ ਮੁਲਕ ਨੂੰ ਗੁਲਾਮ ਕਰਨ ਲਈ ਬੰਬਾਂ, ਬੰਦੂਕਾਂ, ਤੋਪਾਂ, ਮਸਾਇਲਾਂ ਦੀ ਲੋੜ ਨਹੀਂ। ਉਸਦੇ ਸਭਿਆਚਾਰ, ਭਾਸ਼ਾ ਅਤੇ ਵਿਰਸੇ ਨੂੰ ਤਬਾਹ ਕਰ ਦੇਵੋ।ਮੁਲਕ ਖੁਦ ਬ ਖੁਦ ਗੁਲਾਮ ਬਣ ਜਾਵੇਗਾ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply