ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –
ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਸਿਵਲ ਸਰਜਨ ਗੁਰਦਾਸਪੁਰ ਵਲੋਂ ਮੈਡੀਕਲ ਅਣਗਿਹਲੀ ਸਬੰਧੀ ਹਸਪਤਾਲਾਂ ਵਿੱਚ ਹੋਈਆਂ ਘਟਨਾਵਾਂ ਦੇ ਸਬੰਧੀ ਜਿਲ੍ਹਾ ਪੱਧਰੀ ਕਮੇਟੀ ਦਾ ਗਠਿਤ ਕੀਤਾ ਗਿਆ ਹੈ।ਜਿਸ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਚੇਅਰਮੈਨ ਅਤੇ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ਼ ਅੰਮ੍ਰਿਤਸਰ ਨੂੰ ਮੈਂਬਰ ਨਿਯੁੱਕਤ ਕੀਤਾ ਗਿਆ ਹੈ।ਡਾਕਟਰ ਰਾਮ ਮੂਰਤੀ ਅਤੇ ਸਿਵਲ ਸਰਜਨ ਗੁਰਦਾਸਪੁਰ ਇਸ ਕਮੇਟੀ ਦੇ ਮੈਂਬਰ ਸਕੱਤਰ ਬਣਾਏ ਗਏ ਹਨ। ਡਾਕਟਰ ਨੇਕੀ ਨੇ ਦੱਸਿਆ ਹੈ ਕਿ ਉਨਾਂ ਨੂੰ ਉਪਰੋਕਤ ਕਮੇਟੀ ਦਾ ਮੈਂਬਰ ਬਨਾਉਣ ਸਬੰਧੀ ਸੂਚਨਾ ਸਿਵਲ ਸਰਜਨ ਗੁਰਦਾਸਪੁਰ ਵਲੋਂ ਲਿਖਤੀ ਰੂਪ ਵਿੱਚ ਭੇਜੀ ਗਈ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media