ਫਾਜ਼ਿਲਕਾ, 12 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) –
ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਅਤੇ ਐਸਐਮਓ ਹੈਲਥ ਸੈਂਟਰ ਡੱਬਵਾਲਾ ਕਲਾਂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅੱਜ ਪਿੰਡ ਚੱਕ ਬਨਵਾਲਾ ਦੇ ਸੀਨੀਅਰ ਸੈਕੰਡਰੀ ਸਕੂਲ ਵਿਚ ਸੈਮੀਨਾਰ ਦਾ ਅਯੋਜਨ ਕਰਕੇ ਮਲੇਰੀਆ, ਡੇਂਗੂ ਤੇ ਤੰਬਾਕੂ ਨੋਸ਼ੀ ਤੋਂ ਬਚਾਅ ਸਬੰਧੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ। ਕੈਂਪ ਵਿਚ ਮਲਟੀਪਰਪਜ ਹੈਲਥ ਵਰਕਰ ਮੇਲ ਪ੍ਰੇਮ ਕੁਮਾਰ, ਸਵਰਣ ਸਿੰਘ ਅਤੇ ਪਰਮਜੀਤ ਸਿੰਘ ਨੇ ਦੱਸਿਆ ਕਿ ਮਲੇਰੀਆ ਰੋਗ ਐਨਾਫਲੀਜ ਮੱਛਰ ਦੇ ਕੱਟਣ ਨਾਲ ਅਤੇ ਡੇਂਗੁ ਬੁਖਾਰ ਅਜਿਪਟੀ ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ।ਇਨਾਂ ਮੱਛਰਾਂ ਦੇ ਪੈਦਾ ਹੋਣ ਵਾਲੀਆਂ ਥਾਵਾਂ ਜਿਵੇਂ ਕਿ ਨਾਲੀਆਂ, ਛੱਪੜ, ਘਰਾਂ ਵਿਚ ਸਟੋਰ ਕੀਤਾ ਗਿਆ ਪਾਣੀ, ਫਿ੍ਰਜ਼ ਦੇ ਪਿੱਛੇ ਲੱਗੀ ਟਰੇ ਅਤੇ ਕੂਲਰ ਆਦਿ ਨੂੰ ਸਾਫ਼ ਕਰਨ ਅਤੇ ਨਾਲੀਆਂ ਅਤੇ ਛੱਪੜਾਂ ਵਿਚ ਕਾਲਾ ਤੇਲ ਪਾਉਣ ਸਬੰਧੀ ਪ੍ਰੇਰਿਤ ਕੀਤਾ।ਉਨਾਂ ਨੇ ਬੁਖਾਰ ਹੋਣ ਤੇ ਪੂਰਾ ਇਲਾਜ ਕਰਵਾਉਣ ਲਈ ਨੇੜਲੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ ਵਿਚ ਖੂਨ ਦੀ ਜਾਂਚ ਕਰਵਾਕੇ ਹਸਪਤਾਲ ਵਿਚ ਮੁਫ਼ਤ ਇਲਾਜ ਪ੍ਰਾਪਤ ਕਰਨ ਲਈ ਪ੍ਰੇਤਿਰ ਕੀਤਾ। ਸਿਹਤ ਕਰਮਚਾਰੀਆਂ ਨੇ ਤੰਬਾਕੂ ਨੋਸ਼ੀ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਤੰਬਾਕੂ ਨੋਸ਼ੀ ਨਾ ਕਰਨ ਲਈ ਪ੍ਰੇਰਿਤ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media