ਫਾਜ਼ਿਲਕਾ, 12 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) –
ਫਾਜ਼ਿਲਕਾ ਉਪਮੰਡਲ ਦੇ ਪਿੰਡ ਚਿਮਨੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਮਲੇਰੀਆ, ਡੇਂਗੂ ਬੁਖਾਰ, ਤੰਬਾਕੂ ਨੋਸ਼ੀ ਦੇ ਮਾੜੇ ਪ੍ਰਭਾਵਾਂ ਸਬੰਧੀ ਸੈਮੀਨਾਰ ਦਾ ਅਯੋਜਨ ਕੀਤਾ ਗਿਆ।ਸਕੂਲ ਪਿ੍ਰੰਸੀਪਲ ਰੇਨੂੰ ਬਾਲਾ ਨੇ ਦੱਸਿਆ ਕਿ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ. ਡੱਬਵਾਲਾ ਕਲਾਂ ਹੈਲਥ ਸੈਂਟਰ ਦੀ ਅਗਵਾਈ ਵਿਚ ਹੈਲਥ ਸੁਪਰਵਾਈਜ਼ਰ ਪ੍ਰੇਮ ਕੁਮਾਰ ਅਤੇ ਸਵਰਣ ਸਿੰਘ ਦੀ ਟੀਮ ਵੱਲੋਂ ਅੱਜ ਸਕੂਲ ਵਿਚ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਟੀਮ ਦੇ ਮੈਂਬਰਾਂ ਨੇ ਦੱਸਿਆ ਕਿ ਮਲੇਰੀਆ ਮਾਦਾ ਐਨਫਲੀਜ ਮੱਛਰ ਦੇ ਕੱਟਣ ਨਾਲ ਅਤੇ ਡੇਂਗੂ ਬੁਖਾਰ ਦਿਨ ਦੇ ਸਮੇਂ ਏਡੀਜ ਅਜਿਪਟਸ ਮੱਛਰ ਦੇ ਕੱਟਣ ਨਾਲ ਹੁੰਦਾ ਹੈ।ਉਨਾ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਸਾਨੂੰ ਘਰ ਅਤੇ ਘਰ ਦੇ ਆਲੇ ਦੁਆਲੇ ਸਫ਼ਾਈ ਦਾ ਵਿਸ਼ੇਸ ਧਿਆਨ ਰੱਖਣਾ ਚਾਹੀਦਾ ਹੈ, ਜੇਕਰ ਕਿਸੇ ਸਥਾਨ ਤੇ ਗੰਦਾ ਪਾਣੀ ਖੜਾ ਹੋਵੇ ਤਾਂ ਉੱਥੇ ਮਿੱਟੀ ਦਾ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ।ਉਨਾਂ ਦੱਸਿਆ ਕਿ ਤੰਬਾਕੂ ਨਾਲ ਕੈਂਸਰ ਰੋਗ ਫੈਲਦਾ ਹੈ ਅਤੇ ਇਹ ਇਲਾਜ ਯੋਗ ਹੈ। ਸਾਨੂੰ ਸਾਰਿਆਂ ਨੂੰ ਤੰਬਾਕੂ ਦੀ ਵਰਤੋਂ ਤੋਂ ਬੱਚਣਾ ਚਾਹੀਦਾ ਹੈ।ਤੰਬਾਕੂ ਨੋਸ਼ੀ ਕਿਸੇ ਵੀ ਰੂਪ ਵਿਚ ਚਾਹੇ ਗੁਟਕਾ, ਖੈਨੀ, ਜਰਦਾ ਆਦਿ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media