ਫਾਜ਼ਿਲਕਾ, 12 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) –
ਪਸ਼ੁ ਚਾਰਾ ਐਸੋਸੀਏਸ਼ਨ ਫਾਜ਼ਿਲਕਾ ਨੇ ਅੱਜ ਨਵਾਂ ਸਲੇਮਸ਼ਾਹ ਵਿਖੇ ਸਥਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਜ਼ਿਲਾ ਪੱਧਰੀ ਗਊਸ਼ਾਲਾ ਲਈ ਰੋਜ਼ਾਨਾ ਮੁਫਤ ਚਾਰਾ ਦੇਣ ਦਾ ਐਲਾਨ ਕੀਤਾ ਹੈ।ਐਸੋਸੀਏਸ਼ਨ ਵੱਲੋਂ ਇਹ ਐਲਾਨ ਵਧੀਕ ਡਿਪਟੀ ਕਮਿਸ਼ਨਰ (ਜ) ਜਰਨੈਲ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਕੀਤਾ।ਗਊਸ਼ਾਲਾ ਨੂੰ ਸਹਿਯੋਗ ਦੇਣ ਲਈ ਉਨਾਂ ਐਸੋਸੀਏਸ਼ਨ ਦਾ ਧੰਨਵਾਦ ਕੀਤਾ।ਇਸ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਗਊਆਂ ਦੀ ਸਾਂਭ-ਸੰਭਾਲ ਅਤੇ ਉਨਾਂ ਦੀ ਖੁਰਾਕ ਸਬੰਧੀ ਹੋਰ ਲੋੜੀਂਦੀ ਸਹਾਇਤਾ ਕਰਨ ਦਾ ਵੀ ਵਿਸ਼ਵਾਸ ਦਵਾਇਆ।ਮੀਟਿੰਗ ਦੌਰਾਨ ਵਧੀਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਵਾਰ ਦੇਖਣ ਵਿੱਚ ਆਇਆ ਹੈ ਕਿ ਬਹੁਤ ਸਾਰੇ ਲੋਕ ਆਪਣੇ ਪਾਲਤੂ ਪਸ਼ੂਆਂ ਨੂੰ ਦਿਨ ਵੇਲੇ ਸੜਕਾਂ ਤੇ ਛੱਡ ਦਿੰਦੇ ਹਨ ਅਤੇ ਰਾਤ ਨੂੰ ਆਪਣੇ ਘਰਾਂ ਵਿੱਚ ਲੈ ਜਾਂਦੇ ਹਨ,ਉਨਾਂ ਨੇ ਅਜਿਹਾ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਸ਼ੂਆਂ ਨੂੰ ਇਸ ਤਰਾਂ ਅਵਾਰਾ ਨਾ ਛੱਡਣ ਕਿਉਂਕਿ ਇਸ ਨਾਲ ਜਿੱਥੇ ਸੜਕੀ ਦੁਰਘਟਨਾਵਾਂ ਹੁੰਦੀਆਂ ਹਨ ਉੱਥੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ।ਉਨਾਂ ਕਿਹਾ ਕਿ ਜੇਕਰ ਇਸ ਤਰਾਂ ਦੀ ਕੋਈ ਵੀ ਘਟਨਾ ਭਵਿੱਖ ਵਿੱਚ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਖਿਲਾਫ ਬਣਦੀ ਕਨੂੰਨੀ ਕਾਰਵਾਈ ਅਤੇ ਜੁਰਮਾਨਾ ਵੀ ਕੀਤਾ ਜਾਵੇਗਾ।ਇਸ ਮੌਕੇ ਡੀ.ਡੀ.ਪੀ.ਓ ਅਰੁਣ ਜਿੰਦਲ, ਚਾਰਾ ਐਸੋਸੀਏਸ਼ਨ ਦੇ ਨੁਮਾਇੰਦੇ ਸ਼ਾਮ ਲਾਲ, ਪ੍ਰਵੀਨ ਕੁਮਾਰ, ਸ਼ਾਮ ਲਾਲ (ਮਿੱਠੂ), ਸੁਰਿੰਦਰ ਕੁਮਾਰ, ਕੁਲਦੀਪ ਕੁਮਾਰ (ਪੱਪੀ ਗਾਂਧੀ) ਵਿਜੈ ਕੁਮਾਰ ਅਤੇ ਸਤੀਸ਼ ਕੁਮਾਰ ਆਦਿ ਹਾਜ਼ਰ ਸਨ
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media