ਫਾਜ਼ਿਲਕਾ, 12 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) –
ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ, ਜ਼ਿਲਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਐਸ.ਕੇ ਅਗਰਵਾਲ, ਵਧੀਕ ਜ਼ਿਲਾਂ ਅਤੇ ਸੈਸ਼ਨਜ ਜੱਜ-ਕਮ-ਚੇਅਰਪਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਲੱਛਮਣ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਪਿੰਡ ਘੁਰਕਾ ਅਤੇ ਢਾਣੀ ਮੋਹਨਾ ਰਾਮ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਕਰਵਾਇਆ ਗਿਆ।ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਪੈਨਲ ਵਕੀਲ ਹਰਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜ਼ਿਲਾਂ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਲੋਕਾਂ ਵਿੱਚ ਕਾਨੂੰਨੀ ਜਾਗਰੂਕਤਾ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਲੋਕ ਆਪਣੇ ਕਾਨੂੰਨੀ ਹੱਕਾ ਤੋਂ ਵਾਂਝੇ ਨਾ ਰਹਿ ਜਾਣ।ਇਸ ਤੋਂ ਇਲਾਵਾ ਜ਼ਿਲਾ ਕਾਨੁੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚਾਉਣ ਲਈ ਡੀ.ਸੀ ਕੰਪਲੈਕਸ, ਐਸ.ਡੀ.ਐਮ ਦਫਤਰ ਅਤੇ ਸਾਂਝ ਕੇਂਦਰ ਵਿਖੇ ਲੀਗਲ ਏਡ ਕਲੀਨਿਕ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਸਤਪਾਲ ਸੇਤੀਆ (ਵਿਤਿਆ ਸਾਖਰਤਾ ਸਲਾਹਕਾਰ) ਨੇ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਅਤੇ ਡਿਜ਼ੀਟਲ ਬੈਂਕਿਗ/ਕੈਸ਼ਲੇਸ ਬੈਂਕਿੰਗ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਪੈਰਾ ਲੀਗਲ ਵਲੰਟੀਅਰ ਇੰਦਰਜੀਤ ਸਿੰਘ ਜੀ ਨੇ ਦੱਸਿਆ ਕਿ ਪੰਜਾਬ ਵਿੱਚ ਅਪਰਾਧ ਪੀੜਤ ਮੁਆਵਜ਼ਾ ਸਕੀਮ 2011 ਦੇ ਤਹਿਤ ਵਿਕਟਿਮ ਮੁਆਵਜਾ ਕਮੇਟੀ ਫਾਜ਼ਿਲਕਾ ਦੇ ਤਹਿਤ ਜਰੂਰਤਮੰਦ ਲੋਕਾਂ ਨੂੰ ਮੁਆਵਜ਼ਾ ਦਵਾਇਆ ਜਾਂਦਾ ਹੈ ਅਤੇ ਨਾਲਸਾ ਦੁਆਰਾ ਚਲਾਈਆਂ ਦੋ ਨਵੀਆਂ ਸਕੀਮਾਂ ਤੇਜ਼ਾਬ ਪੀੜਤ ਮੁਆਵਜ਼ਾ ਅਤੇ ਸੀਨੀਅਰ ਸੀਟੀਜ਼ਨ ਸਕੀਮ ਬਾਰੇ ਵੀ ਜਾਣੂੰ ਕਰਵਾਇਆ। ਇਸ ਦੇ ਨਾਲ ਹੀ ਉਨਾਂ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਵੀ ਅਪੀਲ ਕੀਤੀ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media