Wednesday, September 9, 2026

ਜਾਖੜ ਦੀ ਅਗਵਾਈ ‘ਚ ਪਾਰਟੀ ਹੋਵੇਗੀ ਹੋਰ ਮਜ਼ਬੂਤ – ਕਾਂਗਰਸੀ ਆਗੂ

ਅਲਗੋਂਕੋਠੀ/ ਅਮਰਕੋਟ, 12 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – PPN1205201706ਵਿਰੋਧੀ ਧਿਰ ਦੇ ਨੇਤਾ ਰਹਿ ਚੁੱਕੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੂੰ ਪਾਰਟੀ ਹਾਈ ਕਮਾਂਡ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਿਯੁੱਕਤ ਕਰਨ ‘ਤੇ ਕਾਂਗਰਸ ਦੇ ਖੇਮੇ ਵਿਚ ਖੁਸ਼ੀ ਦੀ ਲਹਿਰ ਦੋੜ ਗਈ ਹੈ।ਪੱਤਰਕਾਰਾਂ ਨਾਲ ਖੁਸ਼ੀ ਜ਼ਾਹਿਰ ਕਰਦਿਆਂ ਕਸਬਾ ਅਲਗੋਕੋਠੀ ਦੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ, ਸੇਵਾ ਸਿੰਘ ਮਗੋਲ, ਵਿੱਕੀ ਪਹਿਲਵਾਨ, ਬਲਵਿੰਦਰ ਸਿੰਘ, ਸੇਵਾ ਸਿੰਘ ਵਾੜਾ ਸ਼ੇਰ ਸਿੰਘ ਨੇ ਜਿਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਹਾਈ ਕਮਾਂਡ ਵੱਲੋਂ ਲਏ ਗਏ ਫੇਸਲੇ ਦੀ ਸ਼ਲਾਘਾ ਕੀਤੀ ਹੈ।ਉਨਾਂ ਕਿਹਾ ਕਿ ਜਾਖੜ ਦੀ ਪੰਜਾਬ ਪ੍ਰਧਾਨ ਵਜੋਂ ਨਿਯੁੱਕਤੀ ਨਾਲ ਜਿੱਤੇ ਪੰਜਾਬ ਦੇ ਕਾਂਗਰਸੀ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਵੇਗਾ, ਉਥੇ ਇਹ ਨਿਯੁੱਕਤੀ ਭਵਿੱਖ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕਾਰਗਰ ਸਾਬਤ ਹੋਵੇਗੀ ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply