Sunday, August 16, 2026

ਕੇਜਰੀਵਾਲ ਨੇ ਲੋਕਾਂ ਦੀਆਂਭਾਵਨਾਵਾਂ ਨਾਲ ਕੀਤਾ ਖਿਲਵਾੜ – ਛੀਨਾ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – Rajinder Mohan S Chhinaਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਵੱਲੋਂ ਸੱਤਾ ਹਾਸਲ ਕਰਨ ਲਈ ਆਪਣੇ ਚੋਣ ਮੈਨੀਫੈਸਟੋ ’ਚ ਦੇਸ਼ ’ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕੀਤੇ ਝੂਠੇ ਵਾਅਦੇ ਲੋਕ ਪ੍ਰਤੱਖ ਹੋ ਗਏ ਹਨ ਅਤੇ ਜਨਤਾ ਕੇਜ਼ਰੀਵਾਲ ਨੂੰ ਉਨ੍ਹਾਂ ਦੇ ਜ਼ਜ਼ਬਾਤਾਂ ਅਤੇ ਭਾਵਨਾਵਾਂ ਨੂੰ ਪਹੁੰਚਾਈ ਭਾਰੀ ਠੇਸ ਲਈ ਕਦੇ ਮੁਆਫ਼ ਨਹੀਂ ਕਰੇਗੀ।ਇਹ ਵਿਚਾਰ ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਪਣੇ ਜਾਰੀ ਬਿਆਨ ਰਾਹੀਂ ਪ੍ਰਗਟ ਕਰਦਿਆਂ ਦੱਸਿਆ ਕਿ ਕੇਜ਼ਰੀਵਾਲ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਉਸ ਵੱਲੋਂ ਧਾਰੀ ਚੁੱਪੀ ਇਸ ਗੱਲ ਦੀ ਗਵਾਹ ਹੈ ਕਿ ਉਸ ਨੇ ਗੁੰਮਰਾਹਕੁੰਨ ਪ੍ਰਚਾਰ ਕਰਕੇ ਜਨਤਾ ਦਾ ਮਜ਼ਾਕ ਉਡਾਇਆ ਹੈ।
ਛੀਨਾ ਨੇ ਕਿਹਾ ਕਿ ਆਪ ਪਾਰਟੀ ਸ਼ੁਰੂ ਤੋਂ ਹੀ ਝੂਠ ਅਤੇ ਫ਼ਰੇਬ ਦੀ ਰਾਜਨੀਤੀ ਕਰ ਰਹੀ ਹੈ ਅਤੇ ਆਪਣੇ ਇਸੇ ਹੀ ਬੁਨ੍ਹੇ ਜਾਲ ’ਚ ਫਸ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪਾਰਟੀ ਦੀ ਕੋਈ ਵੀ ਵਿਚਾਰਧਾਰਾ ਨਹੀਂ ਹੈ ਅਤੇ ਲੋਕ ਭਰਮਾਊਂ ਤੱਥਹੀਣ ਬਿਆਨਾਂ ਸਦਕਾ ਇਸ ਪਾਰਟੀ ਨੇ ਆਪਣੀ ਹੋਂਦ ਬਣਾਈ ਪਰ ਹੁਣ ਇਹ ਝਾੜੂ ਤਿਨਕਾ-ਤਿਨਕਾ ਹੋ ਕੇ ਖਿਲਰ ਗਿਆ ਹੈ। ਉਪਰੋਕਤ ਤੱਥ ਦਾ ਪ੍ਰਮਾਣ ਆਪ ਪਾਰਟੀ ਦੇ ਕਨਵੀਨਰ ਸ: ਗੁਰਪ੍ਰੀਤ ਸਿੰਘ ਘੁੱਗੀ, ਭੁੱਲਥ ਤੋਂ ਵਿਧਾਇਕ ਅਤੇ ਪਾਰਟੀ ਦੇ ਚੀਫ਼ ਵ੍ਹਿਪ ਤੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਅਤੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਵੱਲੋਂ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਉਜਾਗਰ ਹੁੰਦਿਆਂ ਆਪਣਾ-ਆਪਣਾ ਅਸਤੀਫ਼ਾ ਦੇਣਾ ਹੈ।ਛੀਨਾ ਨੇ ਕਿਹਾ ਕਿ ਕੇਜ਼ਰੀਵਾਲ ਇਕ ਮਤਲਬਪ੍ਰਸਤ ਨੇਤਾ ਹੈ, ਜੋ ਆਪਣੇ ਸੱਕੇ-ਸਬੰਧੀਆਂ ਨੂੰ ਮੁਨਾਫ਼ੇ ਦੇਣ ’ਚ ਮਘਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਨੇ ਲੁਭਾਉਣੇ ਚੋਣ ਵਾਅਦੇ ਕਰਕੇ ਤਾਨਾਸ਼ਾਹ ਰਵੱਈਆ ਅਪਨਾਇਆ ਹੈ, ਜਿਸ ਸਦਕਾ ਆਪ ਹੁਣ ਆਖ਼ਰੀ ਦਮਾ ’ਤੇ ਹੈ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply