ਚੌਕ ਮਹਿਤਾ, 11 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) –
ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਜੂਨ 1984 (ਘੱਲੂਘਾਰੇ) ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਹਰ ਸਾਲ ਦੀ ਤਰਾ੍ਹਂ ਇਸ ਸਾਲ ਵੀ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਸਮਾਜ ਦੇ ਪ੍ਰਧਾਨ ਤੇ ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿੱਚ ਵੱਡੇ ਪੱਧਰ `ਤੇ ਮਨਾਇਆ ਜਾ ਰਿਹਾ ਹੈ, ਇੰਨਾ੍ਹਂ ਸ਼ਬਦਾਂ ਦਾ ਪ੍ਰਗਟਵਾ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਗੱਲਬਾਤ ਦੌਰਾਨ ਕੀਤਾ, ਉਨਾ੍ਹਂ ਦੱਸਿਆ ਕਿ ਦਮਦਮੀ ਟਕਸਾਲ ਵੱਲੋਂ 6 ਜੂਨ ਦੇ ਇਸ ਸ਼ਹੀਦੀ ਸਮਾਗਮ ਨੂੰ ਸਮਰਪਿਤ ਵੱਖ ਵੱਖ ਪਿੰਡਾਂ ਵਿੱਚ ਜੋ ਕਥਾ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ, ਇੰਨਾ੍ਹਂ ਸਮਾਗਮਾਂ ਨੂੰ ਲੈ ਕਰ ਕੇ ਵਿੱਚ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media