ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਉਘੀ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ (ਰਜਿ:) ਦੀ ਜਨਰਲ ਬਾਡੀ ਮੀਟਿੰਗ 13-05-2011 ਦਿਨ ਸ਼ਨੀਵਾਰ ਸ਼ਾਮ 5:00 ਵਜੇ ਅਸ਼ੋਕਾ ਸਕੂਲ ਰਵੀਦਾਸ ਰੋਡ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰੈਸ ਸਕੱਤਰ ਜਸਬੀਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਕੁਲਵੰਤ ਸਿੰਘ ਅਣਖੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਜਿੰਨ੍ਹਾਂ ਵਿੱਚ ਜਹਾਜਗੜ੍ਹ ਜੀ.ਟੀ ਰੋਡ ‘ਤੇ ਰੇਤ ਦੇ ਬਜ਼ਰੀ ਸਟਾਲ ਚੁੱਕਣ ਅਤੇ ਅਵਾਰਾ ਕੁੱਤਿਆਂ ਅਤੇ ਡੰਗਰਾਂ, ਨਜਾਇਜ਼ ਕਬਜਿਆਂ, ਰੇਹੜੀਆਂ-ਫੜੀਆਂ ਆਦਿ ਸਬੰਧੀ ਕੋਈ ਯੋਜਨਾ ਬਣਾਏ ਜਾਣ ਸਬੰਧੀ ਮਹਿਕਮਿਆਂ ਨਾਲ ਸੰਪਰਕ ਸਾਧਣ ਅਤੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਧੇਰੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਵਾਉਣ ਲਈ ਪ੍ਰਸ਼ਾਸ਼ਨਿਕ, ਰਾਜਨੀਤਿਕ ਅਤੇ ਅਦਾਲਤੀ ਯਤਨ ਕਰਨ ਬਾਰੇ ਚਰਚਾ ਕੀਤੀ ਜਾਵੇਗੀ।ਇਸ ਤੋਂ ਇਲਾਵਾ ਖਜਾਨਚੀ ਵੱਲੋਂ ਹਿਸਾਬ ਕਿਤਾਬ ਪੇਸ਼ ਕੀਤਾ ਜਾਵੇਗਾ। ਮੈਂਬਰਾਂ ਨੂੰ ਮੀਟਿੰਗ ਵਿੱਚ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਗਈ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ
ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …
Punjab Post Daily Online Newspaper & Print Media